ਪ੍ਰੇਮਿਕਾ ਦਾ ਵਿਆਹ ਕਿਤੇ ਹੋਰ ਤੈਅ ਹੋਇਆ ਤਾਂ ਪਰੇਸ਼ਾਨ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

Saturday, Sep 19, 2020 - 05:09 PM (IST)

ਪ੍ਰੇਮਿਕਾ ਦਾ ਵਿਆਹ ਕਿਤੇ ਹੋਰ ਤੈਅ ਹੋਇਆ ਤਾਂ ਪਰੇਸ਼ਾਨ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਵਾਰਾਣਸੀ- ਉੱਤਰ ਪ੍ਰਦੇਸ਼ 'ਚ ਵਾਰਾਣਸੀ ਦੇ ਕਪਸੇਠੀ ਖੇਤਰ 'ਚ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਵਿਆਹ ਕਿਤੇ ਹੋਰ ਤੈਅ ਹੋਣ ਕਾਰਨ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਸੂਤਰਾਂ ਨੇ ਦੱਸਿਆ ਕਿ ਅਜੇ ਕੁਮਾਰ ਜਾਇਸਵਾਲ ਨੇ ਕਪਸੇਠੀ ਖੇਤਰ ਦੇ ਸਰਾਵਾਂ ਪਿੰਡ ਸਥਿਤ ਆਪਣੇ ਘਰ ਕਥਿਤ ਤੌਰ 'ਤੇ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। 

ਉਨ੍ਹਾਂ ਨੇ ਦੱਸਿਆ ਕਿ ਮੌਕੇ 'ਤੇ ਬੰਦੂਕ, ਖਾਲੀ ਕਾਰਤੂਸ ਅਤੇ ਇਕ ਡਾਇਰੀ ਮਿਲੀ ਹੈ, ਜਿਸ ਤੋਂ ਸ਼ੱਕ ਹੈ ਕਿ ਉਸ ਨੇ ਪ੍ਰੇਮ ਵਿਆਹ 'ਚ ਅਸਫ਼ਲ ਹੋਣ ਤੋਂ ਬਾਅਦ ਖ਼ੁਦਕੁਸ਼ੀ ਕੀਤੀ। ਉਨ੍ਹਾਂ ਨੇ ਦੱਸਿਆ ਅਜੇ ਇਕ ਕੁੜੀ ਨਾਲ ਪਿਆਰ ਕਰਦਾ ਸੀ ਅਤੇ ਉਸੇ ਨਾਲ ਵਿਆਹ ਕਰਨਾ ਚਾਹੁੰਦਾ ਸੀ ਪਰ ਇਸ ਵਿਚ ਪ੍ਰੇਮਿਕਾ ਦਾ ਵਿਆਹ ਕਿਤੇ ਹੋਰ ਤੈਅ ਹੋ ਗਿਆ। ਇਸ ਕਾਰਨ ਉਹ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਬੇਹੱਦ ਪਰੇਸ਼ਾਨ ਸੀ। ਮੌਕੇ 'ਤੇ ਇਕ ਡਾਇਰੀ ਬਰਾਮਦ ਹੋਈ ਹੈ, ਜਿਸ 'ਚ ਉਸ ਨੇ ਇਸ ਬਾਰੇ ਵਿਸਥਾਰ ਨਾਲ ਲਿਖਿਆ ਹੈ।


author

DIsha

Content Editor

Related News