ਲਖੀਮਪੁਰ ਖੀਰੀ ਹਿੰਸਾ : UP ਸਰਕਾਰ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਦਾ ਕੀਤਾ ਵਿਰੋਧ

Thursday, Jan 19, 2023 - 01:12 PM (IST)

ਲਖੀਮਪੁਰ ਖੀਰੀ ਹਿੰਸਾ : UP ਸਰਕਾਰ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਦਾ ਕੀਤਾ ਵਿਰੋਧ

ਨਵੀਂ ਦਿੱਲੀ (ਭਾਸ਼ਾ)- ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਦਾ ਵੀਰਵਾਰ ਨੂੰ ਵਿਰੋਧ ਕਰਦੇ ਹੋਏ ਸੁਪਰੀਮ ਕੋਰਟ 'ਚ ਕਿਹਾ ਕਿ ਇਹ ਅਪਰਾਧ ਘਿਨੌਣਾ ਅਤੇ ਗੰਭੀਰ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦਾ ਪੁੱਤਰ ਹੈ। ਉੱਤਰ ਪ੍ਰਦੇਸ਼ ਦੀ ਐਡੀਸ਼ਨਲ ਜਨਰਲ ਐਡਵੋਕੇਟ ਗਰਿਮਾ ਪ੍ਰਸਾਦ ਨੇ ਜੱਜ ਸੂਰੀਆਕਾਂਤ ਅਤੇ ਜੱਜ ਜੇ.ਕੇ. ਮਾਹੇਸ਼ਵਰੀ ਦੀ ਬੈਂਚ ਨੂੰ ਕਿਹਾ ਕਿ ਅਪਰਾਧ ਗੰਭੀਰ ਹੈ। ਉਨ੍ਹਾਂ ਕਿਹਾ,''ਇਹ ਇਗ ਗੰਭੀਰ ਅਤੇ ਘਿਨੌਣਾ ਅਪਰਾਧ ਹੈ ਅਤੇ ਇਸ ਨਾਲ ਸਮਾਜ 'ਚ ਗਲਤ ਸੰਦੇਸ਼ ਜਾਵੇਗਾ।''

ਇਹ ਵੀ ਪੜ੍ਹੋ : ਪਿਓ ਨੇ ਰਚੀ ਧੀ ਨੂੰ ਬਦਨਾਮ ਕਰਨ ਦੀ ਖੌਫ਼ਨਾਕ ਸਾਜ਼ਿਸ਼, ਮੰਗੇਤਰ ਨੂੰ ਅਸ਼ਲੀਲ ਵੀਡੀਓ ਭੇਜ ਤੁੜਵਾ ਦਿੱਤਾ ਰਿਸ਼ਤਾ

ਦੱਸਣਯੋਗ ਹੈ ਕਿ ਤਿੰਨ ਅਕਤੂਬਰ 2021 ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ 'ਚ ਉਸ ਸਮੇਂ ਹੋਈ ਹਿੰਸਾ 'ਚ 8 ਲੋਕ ਮਾਰੇ ਗਏ ਸਨ, ਜਦੋਂ ਕਿਸਾਨ ਖੇਤਰ 'ਚ ਉੱਤਰ ਪ੍ਰਦੇਸ਼ ਦੇ ਸਾਬਕਾ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਸ ਦੀ ਸ਼ਿਕਾਇਤ ਅਨੁਸਾਰ, ਇਕ ਐੱਸ.ਯੂ.ਵੀ. ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ, ਜਿਸ 'ਚ ਆਸ਼ੀਸ਼ ਮਿਸ਼ਰਾ ਵੀ ਸਵਾਰ ਸੀ। ਘਟਨਾ ਤੋਂ ਨਾਰਾਜ਼ ਕਿਸਾਨਾਂ ਨੇ ਐੱਸ.ਯੂ.ਵੀ. ਦੇ ਡਰਾਈਵਰ ਅਤੇ ਭਾਜਪਾ ਦੇ 2 ਵਰਕਰਾਂ ਦੀ ਕੁੱਟ-ਕੁੱਟ ਕੇ ਜਾਨ ਲੈ ਲਈ ਸੀ। ਹਿੰਸਾ 'ਚ ਇਕ ਪੱਤਰਕਾਰ ਵੀ ਮਾਰਿਆ ਗਿਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News