UP ਤੋਂ ਬਾਅਦ ਕਾਂਗਰਸ ਨੇ ਕੇਜਰੀਵਾਲ ਸਰਕਾਰ ਤੋਂ ਮੰਗੀ 300 ਬੱਸਾਂ ਚਲਾਉਣ ਦੀ ਮਨਜ਼ੂਰੀ

05/19/2020 5:38:55 PM

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਵੀ ਕਾਂਗਰਸ ਪਾਰਟੀ ਨੇ ਪ੍ਰਵਾਸੀ ਮਜ਼ਦੂਰਾਂ ਲਈ ਬੱਸ ਚਲਾਉਣ ਦੀ ਮਨਜ਼ੂਰੀ ਮੰਗੀ ਹੈ। ਯੂ.ਪੀ. ਤੋਂ ਬਾਅਦ ਦਿੱਲੀ 'ਚ ਵੀ ਹੁਣ ਪ੍ਰਵਾਸੀਆਂ ਨੂੰ ਲੈ ਕੇ ਬੱਸ ਚਲਾਉਣ ਦਾ ਮੁੱਦਾ ਗਰਮਾ ਸਕਦਾ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਚੌਧਰੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਕਿਹਾ ਕਿ ਦਿੱਲੀ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਲਈ 300 ਬੱਸਾਂ ਚਲਾਉਣਾ ਚਾਹੁੰਦੀ ਹੈ। ਇਸ ਦਾ ਖਰਚ ਦਿੱਲੀ ਕਾਂਗਰਸ ਚੁੱਕੇਗੀ। ਚੌਧਰੀ ਨੇ ਪੱਤਰ 'ਚ ਅੱਗੇ ਲਿਖਿਆ ਹੈ ਕਿ ਨਿਯਮਾਂ ਦੀ ਪਾਲਣ ਕਰਦੇ ਹੋਏ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੇ ਅਧੀਨ 300 ਬੱਸਾਂ ਚਲਾਉਣ ਦੀ ਮਨਜ਼ੂਰੀ ਦਿੱਤੀ ਜਾਵੇ।

PunjabKesariਦੱਸਣਯੋਗ ਹੈ ਕਿ 24 ਘੰਟੇ ਪਹਿਲਾਂ ਹੀ ਚੌਧਰੀ ਨੇ ਇਕ ਵੀਡੀਓ ਸ਼ੇਅਰ ਕੀਤਾ ਸੀ। ਇਸ ਵੀਡੀਓ 'ਚ ਚੌਧਰੀ ਨੇ ਦਿੱਲੀ ਸਰਕਾਰ 'ਤੇ ਦੋਸ਼ ਲਗਾਇਆ ਸੀ ਕਿ ਪ੍ਰਵਾਸੀ ਮਜ਼ਦੂਰਾਂ ਤੋਂ ਬੱਸਾਂ 'ਚ ਭੇਜਣ ਦੇ ਨਾਂ 'ਤੇ 4-4 ਹਜ਼ਾਰ ਰੁਪਏ ਲਏ ਗਏ ਹਨ। ਦਿੱਲੀ ਕਾਂਗਰਸ ਦੇ ਪ੍ਰਧਾਨ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ 'ਚ ਚੱਲ ਰਹੇ ਹਨ। ਕੁਝ ਦਿਨ ਪਹਿਲਾਂ ਹੀ ਉਹ ਉਦੋਂ ਚਰਚਾ 'ਚ ਆਏ ਸਨ, ਜਦੋਂ ਰਾਹੁਲ ਗਾਂਧੀ ਨਾਲ ਉਹ ਦਿੱਲੀ ਦੇ ਸੁਖਦੇਵ ਵਿਹਾਰ 'ਚ ਪ੍ਰਵਾਸੀ ਮਜ਼ਦੂਰਾਂ ਨੂੰ ਮਿਲਣ ਚੱਲੇ ਗਏ। ਦਿੱਲੀ ਪੁਲਸ ਨੇ ਲਾਕਡਾਊਨ ਨਿਯਮ ਤੋੜਨ ਦੇ ਦੋਸ਼ 'ਚ ਘਰ 'ਚ ਹੀ ਹਿਰਾਸਤ 'ਚ ਰੱਖਿਆ ਸੀ। ਬਾਅਦ 'ਚ ਉਨ੍ਹਾਂ ਦੀ ਗ੍ਰਿਫਤਾਰੀ ਦਿਖਾਈ ਗਈ। ਬਾਅਦ 'ਚ ਥਾਣੇ ਤੋਂ ਹੀ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।


DIsha

Content Editor

Related News