ਉੱਤਰ ਪ੍ਰਦੇਸ਼ ਦੇ ਮੰਤਰੀ ਸਵਾਮੀ ਪ੍ਰਸਾਦ ਮੋਰੀਆ ਨੇ ਅਸਤੀਫ਼ਾ ਦਿੱਤਾ, ਸਪਾ ''ਚ ਹੋ ਸਕਦੇ ਹਨ ਸ਼ਾਮਲ

01/11/2022 3:16:25 PM

ਲਖਨਊ (ਵਾਰਤਾ)- ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ 'ਚ ਮੰਤਰੀ ਸਵਾਮੀ ਪ੍ਰਸਾਦ ਮੋਰੀਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੰਤਰੀ ਨੇ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੂੰ ਚਿੱਠੀ ਲਿਖ ਕੇ ਇਹ ਜਾਣਕਾਰੀ ਦਿੱਤੀ। ਮੋਰੀਆ ਨੇ ਉੱਪ ਰਾਜਪਾਲ ਨੂੰ ਲਿਖੀ ਚਿੱਠੀ 'ਚ ਕਿਹਾ,''ਮਾਨਯੋਗ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਜੀ ਦੇ ਮੰਤਰੀ ਮੰਡਲ 'ਚ ਕਿਰਤ ਮੰਤਰੀ ਦੇ ਰੂਪ 'ਚ ਬਹੁਤ ਹੀ ਈਮਾਨਦਾਰੀ ਨਾਲ ਜ਼ਿੰਮੇਵਾਰੀ ਨਿਭਾਈ ਹੈ ਪਰ ਦਲਿਤਾਂ, ਪਿਛੜਿਆਂ, ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ ਅਤੇ ਛੋਟੇ-ਲਘੁ ਅਤੇ ਮੱਧਮ ਸ਼੍ਰੇਣੀ ਦੇ ਵਪਾਰੀਆਂ ਦੀ ਅਣਦੇਖੀ ਕਾਰਨ ਉੱਤਰ ਪ੍ਰਦੇਸ਼ ਦੇ ਮੰਤਰੀ ਮੰਡਲ ਤੋਂ ਮੈਂ ਅਸਤੀਫ਼ਾ ਦਿੰਦਾ ਹਾਂ।''

ਇਹ ਵੀ ਪੜ੍ਹੋ : ਬਜਟ ਸੈਸ਼ਨ ਤੋਂ ਪਹਿਲਾਂ 400 ਤੋਂ ਵੱਧ ਸੰਸਦ ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ, ਦਫ਼ਤਰ ਆਉਣ ’ਤੇ ਰੋਕ

ਸਾਲ 2017 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਵਾਮੀ ਪ੍ਰਸਾਦ ਮੋਰੀਆ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋਏ ਸਨ। ਉੱਥੇ ਹੀ ਅਟਕਲਾਂ ਹਨ ਕਿ ਸ਼੍ਰੀ ਮੋਰੀਆ ਸਮਾਜਵਾਦੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਦਿੱਲੀ 'ਚ ਮੰਗਲਵਾਰ ਨੂੰ ਭਾਜਪਾ ਦੀ ਚੋਣ ਕਮੇਟੀ ਦੀ ਬੈਠਕ ਚੱਲ ਰਹੀ ਹੈ, ਇਸ 'ਚ ਉੱਤਰ ਪ੍ਰਦੇਸ਼ ਦੇ ਪਹਿਲੇ 2 ਗੇੜਾਂ ਲਈ ਪਾਰਟੀ ਦੇ ਉਮੀਦਵਾਰਾਂ ਦੇ ਨਾਂਵਾਂ 'ਤੇ ਵਿਚਾਰ ਹੋਣਾ ਹੈ। ਮੁੱਖ ਮੰਤਰੀ ਯੋਗੀ ਵੀ ਇਸ ਬੈਠਕ 'ਚ ਮੌਜੂਦ ਹਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

DIsha

This news is Content Editor DIsha