13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਗ੍ਰਿਫਤਾਰ
Friday, Sep 13, 2024 - 07:56 PM (IST)

ਗੋਰਖਪੁਰ : ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ 'ਚ ਪੁਲਸ ਨੇ 13 ਸਾਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੁਸ਼ੀਨਗਰ ਦੇ ਐੱਸਪੀ ਸੰਤੋਸ਼ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਮੰਗਲਵਾਰ ਨੂੰ ਪੀੜਤਾ ਦੇ ਪਿਤਾ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ ਲਾਇਆ ਕਿ ਕੁਸ਼ੀਨਗਰ ਜ਼ਿਲ੍ਹੇ ਦੇ ਕੁਬਰਸਥਾਨ ਥਾਣਾ ਖੇਤਰ ਦੇ ਇੱਕ ਪਿੰਡ ਦਾ ਰਹਿਣ ਵਾਲਾ ਇਮਤਿਆਜ਼ ਅੰਸਾਰੀ (20) ਉਸ ਨੂੰ ਵਰਗਲਾ ਕੇ ਲੈ ਗਿਆ ਤੇ ਉਸ ਨਾਲ ਬਲਾਤਕਾਰ ਕੀਤਾ।
ਪੁਲਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64 (ਬਲਾਤਕਾਰ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਨੇ ਕਿਹਾ ਕਿ ਪੁਲਸ ਸਾਰੇ ਸਬੂਤ ਇਕੱਠੇ ਕਰਕੇ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰੇਗੀ ਤਾਂ ਜੋ ਉਸ ਨੂੰ ਸਖਤ ਸਜ਼ਾ ਮਿਲ ਸਕੇ।