CM ਯੋਗੀ ਦਾ ਵੱਡਾ ਫ਼ੈਸਲਾ; UP ਪੁਲਸ ਕਾਂਸਟੇਬਲ ਭਰਤੀ ਪ੍ਰੀਖਿਆ ਕੀਤੀ ਰੱਦ
Saturday, Feb 24, 2024 - 02:27 PM (IST)
ਲਖਨਊ (ਭਾਸ਼ਾ)- ਉੱਤਰ ਪ੍ਰਦੇਸ਼ ਸਰਕਾਰ ਨੇ ਸ਼ਨੀਵਾਰ ਨੂੰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 17 ਅਤੇ 18 ਫਰਵਰੀ ਨੂੰ ਹੋਈ ਪੁਲਸ ਭਰਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ ਅਤੇ 6 ਮਹੀਨਿਆਂ ਅੰਦਰ ਮੁੜ ਪ੍ਰੀਖਿਆ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਇਹ ਫ਼ੈਸਲਾ ਕੀਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਉੱਤਰ ਪ੍ਰਦੇਸ਼ ਪੁਲਸ ਕਾਂਸਟੇਬਲ (ਸਿਪਾਹੀ) ਦੇ ਅਹੁਦਿਆਂ 'ਤੇ ਚੋਣ ਲਈ ਆਯੋਜਿਤ ਭਰਤੀ ਪ੍ਰੀਖਿਆ-2023 ਨੂੰ ਰੱਦ ਕਰਨ ਅਤੇ ਆਉਣ ਵਾਲੇ 6 ਮਹੀਨਿਆਂ ਦੇ ਅੰਦਰ ਹੀ ਮੁੜ ਪ੍ਰੀਖਿਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।''
ਇਹ ਵੀ ਪੜ੍ਹੋ : ਵੱਡਾ ਹਾਦਸਾ, ਗੰਗਾ ਇਸ਼ਨਾਨ ਲਈ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਤਾਲਾਬ 'ਚ ਪਲਟੀ, 15 ਦੀ ਮੌਤ
ਇਸੇ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਪ੍ਰੀਖਿਆ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਨੌਜਵਾਨਾਂ ਦੀ ਮਿਹਨਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਕੀਮਤ 'ਤੇ ਬਖ਼ਸ਼ੇ ਨਹੀਂ ਜਾਣਗੇ। ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਤੈਅ ਹੈ।'' ਇਸ ਵਿਚ ਮੁੱਖ ਮੰਤਰੀ ਦੇ ਇਕ ਸਹਿਯੋਗੀ ਨੇ ਦੱਸਿਆ ਕਿ ਪ੍ਰੀਖਿਆ ਦੀ ਪ੍ਰਾਇਵੇਸੀ ਭੰਗ ਕਰਨ ਵਾਲੇ ਉੱਤਰ ਪ੍ਰਦੇਸ਼ ਪੁਲਸ ਦੀ ਵਿਸ਼ੇਸ਼ ਕਾਰਜ ਫ਼ੋਰਸ (ਐੱਸ.ਟੀ.ਐੱਫ.) ਦੇ 'ਰਡਾਰ' 'ਤੇ ਹਨ ਅਤੇ ਹੁਣ ਤੱਕ ਕਈ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਪੁਲਸ ਭਰਤੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਕਥਿਤ ਤੌਰ 'ਤੇ ਲੀਕ ਹੋਣ ਦੇ ਵਿਰੋਧ 'ਚ ਪ੍ਰਤੀਯੋਗੀ ਵਿਦਿਆਰਥੀਆਂ ਦਾ ਅੰਦੋਲਨ ਪ੍ਰਯਾਗਰਾਜ ਸਥਿਤ ਉੱਤਰ ਪ੍ਰਦੇਸ਼ ਲੋਕ ਸੇਵਾ ਕਮਿਸ਼ਨ ਦੇ ਪ੍ਰਵੇਸ਼ ਦੁਆਰ ਦੇ ਸਾਹਮਣੇ ਤੋਂ ਲੈ ਕੇ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ 'ਤੇ ਸ਼ੁੱਕਰਵਾਰ ਨੂੰ ਜਾਰੀ ਰਿਹਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8