UP 'ਚ ਭਿਆਨਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ, ਯੋਗੀ ਨੇ ਕੀਤਾ ਮੁਆਵਜ਼ੇ ਦਾ ਐਲਾਨ

Saturday, Jan 30, 2021 - 10:37 AM (IST)

UP 'ਚ ਭਿਆਨਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ, ਯੋਗੀ ਨੇ ਕੀਤਾ ਮੁਆਵਜ਼ੇ ਦਾ ਐਲਾਨ

ਮੁਰਾਦਾਬਾਦ- ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਆਗਰਾ ਹਾਈਵੇਅ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਟਰੱਕ ਅਤੇ ਬੱਸ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਜਿਸ ਨਾਲ ਬੱਸ 'ਚ ਸਵਾਰ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 25 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਦਾ ਪਤਾ ਲੱਗਦੇ ਹੀ ਪੁਲਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।

PunjabKesariਉੱਥੇ ਹੀ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜ਼ਖਮੀਆਂ ਨੂੰ ਪੂਰੀ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇ। ਮੁਰਾਦਾਬਾਦ ਦੇ ਜ਼ਿਲ੍ਹਾ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਵੇਰੇ ਕਰੀਬ 8.10 ਵਜੇ ਇਹ ਹਾਦਸਾ ਵਾਪਰਿਆ। ਹਾਦਸੇ 'ਚ 10 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਮੁਫ਼ਤ ਅਤੇ ਪੂਰੇ ਇਲਾਜ ਦੇ ਨਿਰਦੇਸ਼ ਦਿੱਤੇ ਹਨ।


author

DIsha

Content Editor

Related News