ਉੱਤਰ ਪ੍ਰਦੇਸ਼ ''ਚ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਨਾਲ 4 ਲੋਕਾਂ ਦੀ ਮੌਤ

Saturday, Oct 31, 2020 - 11:16 AM (IST)

ਉੱਤਰ ਪ੍ਰਦੇਸ਼ ''ਚ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਨਾਲ 4 ਲੋਕਾਂ ਦੀ ਮੌਤ

ਬਿਜਨੌਰ- ਉੱਤਰ ਪ੍ਰਦੇਸ਼ 'ਚ ਬਿਜਨੌਰ ਦੇ ਨਹਿਟੌਰ ਖੇਤਰ 'ਚ ਤੇਜ਼ ਰਫ਼ਤਾਰ ਕਾਰ ਦੇ ਅਚਾਨਕ ਪਲਟਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਬਰੇਲੀ ਦੇ ਬਾਰਾਦਰੀ ਖੇਤਰ ਦੇ ਰਵੜੀ ਟੋਲਾ ਵਾਸੀ 5 ਲੋਕ ਸ਼ੁੱਕਰਵਾਰ ਰਾਤ ਇਕ ਕਾਰ 'ਚ ਸਵਾਰ ਹੋ ਕੇ ਰੂੜਕੀ ਜਾ ਰਹੇ ਸਨ। ਇਸ ਵਿਚ ਨਹਿਟੌਰ ਖੇਤਰ 'ਚ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਖੱਡ 'ਚ ਡਿੱਗ ਗਈ। ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਦਰਿੰਦੇ ਪਿਓ ਨੇ 4 ਸਾਲਾ ਧੀ ਦੇ ਰੋਣ ਤੋਂ ਤੰਗ ਆ ਬੇਰਹਿਮੀ ਨਾਲ ਕੀਤਾ ਕਤਲ, ਲਾਸ਼ ਟੈਂਪੂ 'ਚ ਰੱਖ ਘੁੰਮਦਾ ਰਿਹੈ

ਸੂਚਨਾ 'ਤੇ ਪਹੁੰਚੀ ਪੁਲਸ ਨੇ ਕਾਰ 'ਚ ਫਸੇ ਜ਼ਖਮੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਲਾਸ਼ਾਂ ਦੀ ਪਛਾਣ ਬਰੇਲੀ ਵਾਸੀ ਇਨਸਕਾਰ, ਰਾਜੂ, ਤਨਵੀਰ ਅਤੇ ਛੋਟੂ ਦੇ ਰੂਪ 'ਚ ਕੀਤੀ ਗਈ। ਗੰਭੀਰ ਰੂਪ ਨਾਲ ਜ਼ਖਮੀ ਹਨੀਫ਼ ਉਰਫ਼ ਬੱਬਲੂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਕਾਰ ਸਵਾਰ ਸਾਰੇ ਲੋਕ ਬਰੇਲੀ ਤੋਂ ਰੂੜਕੀ ਜਾ ਰਹੇ ਸਨ। ਪੁਲਸ ਨੇ ਸੰਭਾਵਨਾ ਜਤਾਈ ਕਿ ਤੇਜ਼ ਰਫ਼ਤਾਰ ਕਾਰ ਅਚਾਨਕ ਮੋੜ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਹੈ। ਹਾਦਸਾ ਰਾਤ ਇਕ ਵਜੇ ਦੇ ਨੇੜੇ-ਤੇੜੇ ਹੋਇਆ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਭਾਜਪਾ ਦੇ ਤਿੰਨ ਵਰਕਰਾਂ ਦੀ ਮੌਤ, PM ਮੋਦੀ ਨੇ ਕੀਤੀ ਨਿੰਦਾ


author

DIsha

Content Editor

Related News