UP ਵਿਧਾਨ ਸਭਾ ਦੇ 20 ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ, 2 ਦਿਨ ਬਾਅਦ ਸ਼ੁਰੂ ਹੋਵੇਗਾ ਸੈਸ਼ਨ

08/18/2020 1:26:12 PM

ਲਖਨਊ- ਉੱਤਰ ਪ੍ਰਦੇਸ਼ 'ਚ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾ ਦੇ 20 ਸਟਾਫ਼ ਟੈਸਟ 'ਚ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਅਤੇ ਹੋਰ ਕਰੀਬ 600 ਕਰਮੀਆਂ ਦਾ ਟੈਸਟ ਕੀਤਾ ਗਿਆ ਸੀ। ਕੋਰੋਨਾ ਪਾਜ਼ੇਟਿਵ ਮਿਲੇ ਵਿਧਾਨ ਸਭਾ ਦੇ ਸਟਾਫ਼ 'ਚ ਸੁਰੱਖਿਆ ਗਾਰਡ ਵੀ ਸ਼ਾਮਲ ਹਨ। ਉੱਤਰ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 20 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ। ਮਾਨਸੂਨ ਸੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ ਅਤੇ ਵਿਧਾਨ ਸਭਾ ਦੇ ਸਾਰੇ ਕਰਮੀਆਂ ਦਾ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਸੀ। 

ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਤਿੰਨ ਦਿਨ ਦਾ ਹੋਵੇਗਾ। ਵਿਧਾਨ ਸਭਾ ਸਪੀਕਰ ਹਿਰਦਿਯ ਨਾਰਾਇਣ ਦੀਕਸ਼ਤ ਨੇ ਦੱਸਿਆ ਸੀ ਕਿ ਕੋਰੋਨਾ ਦੇ ਇਨਫੈਕਸ਼ਨ ਤੋਂ ਬਚਾਅ ਲਈ ਜ਼ਰੂਰੀ ਚੌਕਸੀ ਨੂੰ ਲੈ ਕੇ ਉਹ ਸਾਰੇ ਦਲਾਂ ਦੇ ਨੇਤਾਵਾਂ ਨਾਲ ਬੈਠਕ ਕਰ ਚੁਕੇ ਹਨ। ਵਿਧਾਨ ਸਭਾ ਦੇ ਸਪੀਕਰ ਮੰਗਲਵਾਰ ਨੂੰ ਵਿਧਾਨ ਸਭਾ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ 19 ਅਗਸਤ ਨੂੰ ਸਾਰੇ ਦਲਾਂ ਦੇ ਨੇਤਾਵਾਂ ਨਾਲ ਬੈਠਕ ਹੋਵੇਗੀ, ਜਿਸ 'ਚ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਵੀ ਮੌਜੂਦ ਰਹਿਣਗੇ। ਸਪੀਕਰ ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਚੌਕਸੀ ਨੂੰ ਲੈ ਕੇ ਉਹ ਸਾਰੇ ਦਲਾਂ ਦੇ ਨੇਤਾਵਾਂ ਨਾਲ ਬੈਠਕ ਕਰ ਚੁਕੇ ਹਨ। ਵਿਧਾਨ ਸਭਾ ਸਪੀਕਰ ਅਨੁਸਾਰ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦਾ ਪਾਲਣ ਕਰਨ ਲਈ ਸਦਨ 'ਚ ਵਿਧਾਇਕਾਂ ਦੀ ਸੀਟ ਦਰਮਿਆਨ ਇਕ ਸੀਟ ਦਾ ਗੈਪ ਰਹੇਗਾ। ਨਿਯਮਾਂ ਅਨੁਸਾਰ 6 ਮਹੀਨਿਆਂ ਅੰਦਰ ਸੈਸ਼ਨ ਬੁਲਾਉਣਾ ਜ਼ਰੂਰੀ ਹੈ। ਇਸ ਲਈ 3 ਦਿਨ ਦਾ ਸੈਸ਼ਨ ਬੁਲਾਇਆ ਗਿਆ ਹੈ। ਵਿਧਾਨ ਸਭਾ ਸਪੀਕਰ ਦਾ ਕਹਿਣਾ ਸੀ ਕਿ ਸੈਸ਼ਨ ਦੌਰਾਨ ਸੈਨੀਟਾਈਜੇਸ਼ਨ ਅਤੇ ਥਰਮਲ ਸਕ੍ਰੀਨਿੰਗ ਦੇ ਵੀ ਇੰਤਜ਼ਾਮ ਕੀਤੇ ਜਾਣਗੇ। 

ਕੋਰੋਨਾ ਆਫ਼ਤ ਦਰਮਿਆਨ ਸੰਸਦ ਦਾ ਮਾਨਸੂਨ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਵੀ ਜ਼ੋਰਾਂ 'ਤੇ ਹਨ। ਸੰਸਦ ਸੈਸ਼ਨ ਲਈ ਕਰਮਚਾਰੀ ਤਿਆਰੀਆਂ 'ਚ ਜੁਟੇ ਹੋਏ ਹਨ। ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਰਾਜ ਸਭਾ ਸਕੱਤਰੇਤ ਨੂੰ ਅਗਸਤ ਦੇ ਤੀਜੇ ਹਫ਼ਤੇ ਤੱਕ ਤਿਆਰੀਆਂ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਸਨ।


DIsha

Content Editor

Related News