ਉੱਤਰਾਖੰਡ : ਪਿਥੌਰਾਗੜ੍ਹ ''ਚ ਸੜਕ ਹਾਦਸਾ, 2 ਦੀ ਮੌਤ, 6 ਜ਼ਖਮੀ
Tuesday, Dec 10, 2019 - 11:57 PM (IST)

ਪਿਥੌਰਾਗੜ੍ਹ — ਉੱਤਰਾਖੰਡ ਦੇ ਪਿਥੌਰਾਗੜ੍ਹ 'ਚ ਹੋਏ ਇਕ ਸੜਕ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ, ਉਥੇ ਹੀ 6 ਹੋਰ ਗੰਭੀਰ ਰੂਪ ਨਾਲ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪ੍ਰਸ਼ਾਸਨ ਅਤੇ ਪੁਲਸ ਦੀ ਟੀਮ ਪਹੁੰਚੀ, ਜਿਸ ਤੋਂ ਬਾਅਦ ਜ਼ਖਮੀਆਂ ਨੂੰ ਐਂਬੁਲੈਂਸ ਰਾਹੀਂ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲਸ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਪੁਲਸ ਹਰ ਐਂਗਲ ਤੋਂ ਮਾਮਲੇ ਦੀ ਜਾਂਚ 'ਚ ਲੱਗੀ ਹੈ।