ਉਤਰਾਖੰਡ: ਟਿਹਰੀ, ਉੱਤਰਕਾਸ਼ੀ ਅਤੇ ਰੁਦਰਪ੍ਰਯਾਗ ਜ਼ਿਲ੍ਹੇ ''ਚ ਫਟਿਆ ਬੱਦਲ

Monday, May 03, 2021 - 08:14 PM (IST)

ਦੇਹਰਾਦੁਨ - ਉਤਰਾਖੰਡ ਦੇ ਪਹਾੜੀ ਜ਼ਿਲ੍ਹਿਆਂ ਵਿੱਚ ਮੀਂਹ ਦੇ ਮੌਸਮ ਵਿੱਚ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹੁੰਦੀ ਰਹਿੰਦੀਆਂ ਹਨ। ਇਸ ਦੌਰਾਨ ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਰੁਦਰਪ੍ਰਯਾਗ ਵਿੱਚ ਦੋ ਥਾਵਾਂ 'ਤੇ ਬੱਦਲ ਫਟਣ ਦੀ ਘਟਨਾ ਵਾਪਰੀ ਹੈ।

ਹਾਲਾਂਕਿ ਹੁਣ ਤੱਕ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨਮਾਲ ਦੇ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਦਲ ਫਟਣ ਦੀ ਘਟਨਾ ਰੁਦਰਪ੍ਰਯਾਗ ਦੇ ਨਰਕੋਟਾ ਅਤੇ ਖਾਂਕਰਾ ਪਿੰਡ ਵਿੱਚ ਵਾਪਰੀ ਹੈ। ਦੂਜੇ ਪਾਸੇ, ਰਾਹਤ ਬਚਾਅ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਡੀ.ਡੀ.ਆਰ.ਐੱਫ. ਅਤੇ ਰੈਸਕਿਊ ਟੀਮ ਘਟਨਾ ਸਥਾਨ ਲਈ ਰਵਾਨਾ ਹੋ ਚੁੱਕੀ ਹੈ।

ਰੁਦਰਪ੍ਰਯਾਗ ਦੇ ਐੱਸ.ਡੀ.ਐੱਮ. ਬ੍ਰਜੇਸ਼ ਤਿਵਾੜੀ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਹੈ ਕਿ ਨਰਕੋਟਾ ਅਤੇ ਖਾਂਕਰਾ ਪਿੰਡ ਵਿੱਚ ਬੱਦਲ ਫਟਿਆ ਹੈ। ਉਹ ਘਟਨਾ ਸਥਾਨ ਲਈ ਰਵਾਨਾ ਹੋ ਗਏ ਹਨ। ਫਿਲਹਾਲ, ਕਿਸੇ ਵੀ ਪ੍ਰਕਾਰ ਦੇ ਜਾਨਮਾਲ ਦੇ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News