ਉਤਰਾਖੰਡ ਦੇ ਕਈ ਇਲਾਕਿਆਂ ''ਚ ਭੂਚਾਲ ਦੇ ਝਟਕੇ

Thursday, Dec 28, 2017 - 06:01 PM (IST)

ਉਤਰਾਖੰਡ ਦੇ ਕਈ ਇਲਾਕਿਆਂ ''ਚ ਭੂਚਾਲ ਦੇ ਝਟਕੇ

ਰੁਦਰਪ੍ਰਿਆਗ— ਉਤਰਾਖੰਡ ਦੇ ਰੁਦਰਪ੍ਰਿਆਗ ਜ਼ਿਲੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 4:37 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ ਹਨ।
ਉਰਾਕਾਸ਼ੀ, ਚਮੇਲੀ ਅਤੇ ਦੇਹਰਾਦੂਨ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਏਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.7 ਮਾਪੀ ਗਈ ਹੈ। ਇਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਨੀ ਨੁਕਸਾਨ ਨਾ ਹੋਣ ਦੀ ਸੂਚਨਾ ਮਿਲੀ ਹੈ।
ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਇਸ ਤੋਂ ਪਹਿਲਾਂ 7 ਦਸੰਬਰ ਬੁੱਧਵਾਰ ਨੂੰ ਰੁਦਰਪ੍ਰਿਆਗ ਜ਼ਿਲੇ 'ਚ ਹੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।


Related News