ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ''ਚ ਅਧਿਆਪਕ ਗ੍ਰਿਫ਼ਤਾਰ
Monday, Apr 01, 2024 - 06:37 PM (IST)

ਗੋਪੇਸ਼ਵਰ (ਭਾਸ਼ਾ)- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ 'ਚ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਥੇ ਜਾਰੀ ਇਕ ਪੁਲਸ ਬਿਆਨ ਅਨੁਸਾਰ, ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਅਤੇ ਨਾਬਾਲਗ ਵਿਦਿਆਰਥਣ ਦੇ ਪਰਿਵਾਰ ਵਾਲਿਆਂ ਵਲੋਂ ਐਤਵਾਰ ਨੂੰ ਇਸ ਸੰਬੰਧ 'ਚ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਬਾਅਦ 48 ਸਾਲਾ ਅਧਿਆਪਕ ਨਿਸਾਰ ਅਹਿਮਦ ਸਿੱਦੀਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਨਾਰਾਇਣਬਗੜ ਖੇਤਰ ਦੇ ਇਕ ਸਕੂਲ 'ਚ ਪੜ੍ਹਨ ਵਾਲੀ ਵਿਦਿਆਰਥਣ ਨਾਲ ਦੋਸ਼ੀ ਅਧਿਆਪਕ ਨੇ 7,18 ਅਤੇ 21 ਮਾਰਚ ਨੂੰ ਛੇੜਛਾੜ ਕੀਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 354 (ਕ) ਅਤੇ 9/10 ਪੋਕਸੋ ਐਕਟ ਦੇ ਅਧੀਨ ਮੁਕੱਦਮਾ ਦਰਜ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e