ਉੱਤਰਾਖੰਡ ''ਚ ''ਆਪ'' ਦੀ ਸਰਕਾਰ ਬਣੀ ਤਾਂ ਔਰਤਾਂ ਨੂੰ ਹਰ ਮਹੀਨੇ ਦਿੱਤੇ ਜਾਣਗੇ 1000 ਰੁਪਏ: ਕੇਜਰੀਵਾਲ

Wednesday, Dec 15, 2021 - 10:43 AM (IST)

ਉੱਤਰਾਖੰਡ ''ਚ ''ਆਪ'' ਦੀ ਸਰਕਾਰ ਬਣੀ ਤਾਂ ਔਰਤਾਂ ਨੂੰ ਹਰ ਮਹੀਨੇ ਦਿੱਤੇ ਜਾਣਗੇ 1000 ਰੁਪਏ: ਕੇਜਰੀਵਾਲ

ਨੈਨੀਤਾਲ (ਯੂ. ਐੱਨ. ਆਈ.)- ਉੱਤਰਾਖੰਡ ਦੇ ਲੋਕਾਂ ਨੂੰ ਮੁਫਤ ਬਿਜਲੀ ਅਤੇ ਬੇਰੁਜ਼ਗਾਰਾਂ ਨੂੰ 5000 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਔਰਤਾਂ ਦੀ ਨਬਜ਼ ’ਤੇ ਹੱਥ ਰੱਖਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਦੇਣਗੇ, ਪੈਸੇ ਸਿੱਧੇ ਉਨ੍ਹਾਂ ਦੇ ਖਾਤਿਆਂ ਵਿਚ ਜਮ੍ਹਾ ਕੀਤੇ ਜਾਣਗੇ।

ਇਸ ਤੋਂ ਇਲਾਵਾ ਕੇਜਰੀਵਾਲ ਨੇ ਕਾਸ਼ੀਪੁਰ, ਰਾਨੀਖੇਤ, ਦੀਦੀਹਾਟ, ਯਮੁਨੋਤਰੀ ਅਤੇ ਕੋਟਦਵਾਰ ਨੂੰ ਵੱਖਰੇ ਜ਼ਿਲੇ ਬਣਾਉਣ ਦਾ ਵੀ ਐਲਾਨ ਕੀਤਾ। ਉਹ ਅੱਜ ਕਾਸ਼ੀਪੁਰ ਦੇ ਦੌਰੇ ’ਤੇ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਈ ਚੋਣ ਐਲਾਨ ਕੀਤੇ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੋਵੇਂ ਪਾਰਟੀਆਂ ਨੇ 10-10 ਸਾਲ ਸੱਤਾ ’ਚ ਰਹਿ ਕੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਸਾਰਾ ਪੈਸਾ ਸਵਿਸ ਬੈਂਕਾਂ ’ਚ ਜਮ੍ਹਾ ਕਰਵਾ ਦਿੱਤਾ।


author

Tanu

Content Editor

Related News