ਸਵਾਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 36 ਦੀ ਮੌਤ

Monday, Nov 04, 2024 - 02:19 PM (IST)

ਸਵਾਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 36 ਦੀ ਮੌਤ

ਦੇਹਰਾਦੂਨ- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿਚ ਸੋਮਵਾਰ ਨੂੰ ਇਕ ਬੱਸ ਡੂੰਘੀ ਖੱਡ 'ਚ ਡਿੱਗ ਜਾਣ ਕਾਰਨ 36 ਲੋਕਾਂ ਦੀ ਮੌਤ ਹੋ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਅਧਿਕਾਰੀ ਆਲੋਕ ਕੁਮਾਰ ਪਾਂਡੇ ਨੇ ਦੱਸਿਆ ਕਿ ਬੱਸ ਗੜਵਾਲ ਤੋਂ ਕੁਮਾਊਂ ਜਾ ਰਹੀ ਸੀ ਤਾਂ ਅਲਮੋੜਾ ਦੇ ਮਾਰਚੂਲਾ ਵਿਚ ਇਹ ਹਾਦਸਾ ਵਾਪਰਿਆ। ਉਨ੍ਹਾਂ ਨੇ ਦੱਸਿਆ ਕਿ 36 ਲੋਕਾਂ ਦੀ ਮੌਤ ਦੀ ਸੂਚਨਾ ਮਿਲੀ ਹੈ। ਪਾਂਡੇ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਬੱਸ 200 ਮੀਟਰ ਡੂੰਘੀ ਖੱਡ ਵਿਚ ਡਿੱਗੀ, ਉਸ ਵਿਚ 35 ਤੋਂ ਵਧੇਰੇ ਯਾਤਰੀ ਸਵਾਰ ਸਨ। 

ਇਹ ਵੀ ਪੜ੍ਹੋ- ਵੱਡਾ ਹਾਦਸਾ; ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

PunjabKesari

ਦੱਸਿਆ ਜਾ ਰਿਹਾ ਹੈ ਕਿ ਬੱਸ ਖਚਾਖਚ ਭਰੀ ਹੋਈ ਸੀ। ਬੱਸ 'ਚ 55 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 28 ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬਾਕੀ ਜ਼ਖਮੀਆਂ ਨੂੰ ਰਾਮਨਗਰ ਅਤੇ ਸਾਲਟ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਜ਼ਿਲਾ ਆਫਤ ਪ੍ਰਬੰਧਨ ਅਧਿਕਾਰੀ ਵਿਨੀਤ ਪਾਲ ਨੇ 36 ਲੋਕਾਂ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ 28 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 8 ਲੋਕਾਂ ਦੀ ਰਾਮਨਗਰ ਹਸਪਤਾਲ 'ਚ ਮੌਤ ਹੋ ਗਈ।

ਇਹ ਵੀ ਪੜ੍ਹੋ- BSNL ਨੇ ਲਾਂਚ ਕੀਤਾ 365 ਦਿਨਾਂ ਦਾ ਸਭ ਤੋਂ ਸਸਤਾ ਰਿਚਾਰਜ ਪਲਾਨ

SDRF ਅਤੇ ਪੁਲਸ ਦੇ ਮੁਲਾਜ਼ਮ ਬਚਾਅ ਮੁਹਿੰਮ ਸ਼ੁਰੂ ਕਰਨ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ 'ਐਕਸ' 'ਤੇ ਪੋਸਟ ਕਰ ਕੇ ਲਿਖਿਆ ਕਿ ਅਲਮੋੜਾ ਦੇ ਮਾਰਚੂਲਾ ਵਿਚ ਹੋਏ ਭਿਆਨਕ ਬੱਸ ਹਾਦਸੇ 'ਚ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਅਤਿਅੰਤ ਦੁਖ਼ਦ ਸਮਾਚਾਰ ਮਿਲਿਆ ਹੈ, ਜ਼ਿਲ੍ਹਾ ਪ੍ਰਸ਼ਾਸਨ ਨੂੰ ਤੇਜ਼ੀ ਨਾਲ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਘਟਨਾ ਵਾਲੀ ਥਾਂ 'ਤੇ ਸਥਾਨਕ ਪ੍ਰਸ਼ਾਸਨ ਅਤੇ SDRF ਦੀਆਂ ਟੀਮਾਂ ਜ਼ਖ਼ਮੀਆਂ ਨੂੰ ਕੱਢ ਕੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਲੋੜ ਪੈਣ 'ਤੇ ਗੰਭੀਰ ਰੂਪ ਨਾਲ ਜ਼ਖ਼ਮੀ ਯਾਤਰੀਆਂ ਨੂੰ ਏਅਰਲਿਫਟ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਲੱਖਾਂ ਪੈਨਸ਼ਨਰਾਂ ਲਈ ਅਹਿਮ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕੁਮਾਉਂ ਡਿਵੀਜ਼ਨ ਦੇ ਕਮਿਸ਼ਨਰ ਨੂੰ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਧਾਮੀ ਨੇ ਪੌੜੀ ਅਤੇ ਅਲਮੋੜਾ ਦੇ ਸਬੰਧਤ ਖੇਤਰ ਦੇ ਏਆਰਟੀਓ ਇਨਫੋਰਸਮੈਂਟ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ।


author

Tanu

Content Editor

Related News