ਵੱਡਾ ਹਾਦਸਾ; ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

Monday, Nov 04, 2024 - 10:59 AM (IST)

ਵੱਡਾ ਹਾਦਸਾ; ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਅਲਮੋੜਾ- ਸੋਮਵਾਰ ਯਾਨੀ ਕਿ ਅੱਜ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਦਰਅਸਲ ਮਾਰਚੂਲਾ ਇਲਾਕੇ ਨੇੜੇ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿੱਗ ਗਈ। 42 ਸੀਟਰ ਬੱਸ 'ਚ 35 ਤੋਂ ਵਧੇਰੇ ਲੋਕ ਸਵਾਰ ਸਨ। ਘਟਨਾ ਮਗਰੋਂ SSP ਅਲਮੋੜਾ ਮੌਕੇ ਲਈ ਰਵਾਨਾ ਹੋ ਚੁੱਕੇ ਹਨ। ਮੌਕੇ 'ਤੇ ਰੈਸਕਿਊ ਆਪ੍ਰੇਸ਼ਨ ਲਈ SDRF ਦੀ ਟੀਮ ਰਵਾਨਾ ਹੋ ਚੁੱਕੀ ਹੈ। 

ਇਹ ਵੀ ਪੜ੍ਹੋ- BSNL ਨੇ ਲਾਂਚ ਕੀਤਾ 365 ਦਿਨਾਂ ਦਾ ਸਭ ਤੋਂ ਸਸਤਾ ਰਿਚਾਰਜ ਪਲਾਨ

ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਟੇਅਰਿੰਗ ਫੇਲ੍ਹ ਹੋਣ ਕਾਰਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਹਾਦਸਾ ਸੋਮਵਾਰ ਸਵੇਰੇ ਵਾਪਰਿਆ ਜਦੋਂ ਬੱਸ ਰਾਮਨਗਰ ਤੋਂ ਰਾਨੀਖੇਤ ਵੱਲ ਜਾ ਰਹੀ ਸੀ। ਸਬ-ਜ਼ਿਲ੍ਹਾ ਮੈਜਿਸਟ੍ਰੇਟ ਸੰਜੇ ਕੁਮਾਰ ਨੇ ਦੱਸਿਆ ਕਿ ਕੁਝ ਲੋਕਾਂ ਨੂੰ ਜਾਨੀ ਨੁਕਸਾਨ ਹੋਇਆ ਹੈ। ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲਾਂ ਵਿਚ ਭੇਜਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਲੱਖਾਂ ਪੈਨਸ਼ਨਰਾਂ ਲਈ ਅਹਿਮ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...

ਓਧਰ ਹਾਦਸੇ 'ਤੇ ਦੁੱਖ਼ ਜ਼ਾਹਰ ਕਰਦਿਆਂ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਲਿਖਿਆ ਕਿ ਅਲਮੋੜਾ ਦੇ ਮਾਰਚੂਲਾ ਵਿਚ ਹੋਏ ਭਿਆਨਕ ਬੱਸ ਹਾਦਸੇ 'ਚ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਅਤਿਅੰਤ ਦੁਖ਼ਦ ਸਮਾਚਾਰ ਮਿਲਿਆ ਹੈ, ਜ਼ਿਲ੍ਹਾ ਪ੍ਰਸ਼ਾਸਨ ਨੂੰ ਤੇਜ਼ੀ ਨਾਲ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਘਟਨਾ ਵਾਲੀ ਥਾਂ 'ਤੇ ਸਥਾਨਕ ਪ੍ਰਸ਼ਾਸਨ ਅਤੇ SDRF ਦੀਆਂ ਟੀਮਾਂ ਜ਼ਖ਼ਮੀਆਂ ਨੂੰ ਕੱਢ ਕੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਲੋੜ ਪੈਣ 'ਤੇ ਗੰਭੀਰ ਰੂਪ ਨਾਲ ਜ਼ਖ਼ਮੀ ਯਾਤਰੀਆਂ ਨੂੰ ਏਅਰਲਿਫਟ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।


author

Tanu

Content Editor

Related News