ਦਿੱਲੀ ਹਾਈਵੇਅ ''ਤੇ ਪਲਟੀ ਭਾਜਪਾ ਸੰਸਦ ਮੈਂਬਰ ਦੀ ਕਾਰ, ਹਸਪਤਾਲ ''ਚ ਭਰਤੀ
Sunday, Nov 10, 2019 - 01:11 PM (IST)

ਨਵੀਂ ਦਿੱਲੀ—ਉਤਰਾਂਖੰਡ ਦੇ ਪਾਉੜੀ ਗੜਵਾਲ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਤੀਰਥ ਸਿੰਘ ਰਾਵਤ ਦੀ ਕਾਰ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਅੱਜ ਭਾਵ ਐਤਵਾਰ ਸਵੇਰੇ 7.30 ਵਜੇ ਦਿੱਲੀ-ਹਰਿਦੁਆਰ ਹਾਈਵੇਅ 'ਤੇ ਵਾਪਰਿਆ। ਹਾਦਸੇ ਦੌਰਾਨ ਭਾਜਪਾ ਸੰਸਦ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਰਿਦੁਆਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਦੱਸਿਆ ਜਾਂਦਾ ਹੈ ਕਿ ਹਾਦਸਾ ਇੰਨਾ ਜਬਰਦਸਤ ਸੀ ਕਿ ਪੂਰੀ ਤਰ੍ਹਾਂ ਪਲਟ ਗਈ ਸੀ ਪਰ ਗਨੀਮਤ ਰਹੀ ਹੈ ਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।