ਅੱਜ ਤੋਂ ਸ਼ੁਰੂ ਹੋਵੇਗੀ ਚਾਰਧਾਮ ਯਾਤਰਾ, ਤਿਆਰੀਆਂ ਮੁਰੰਮਲ
Wednesday, Apr 30, 2025 - 09:47 AM (IST)

ਦੇਹਰਾਦੂਨ- ਉੱਤਰਾਖੰਡ ਦੇ ਉੱਚ ਗੜ੍ਹਵਾਲ ਹਿਮਾਲਿਆਈ ਖੇਤਰ ਵਿਚ ਸਥਿਤ ਗੰਗੋਤਰੀ ਅਤੇ ਯਮੁਨੋਤਰੀ ਮੰਦਰਾਂ ਦੇ ਕਿਵਾੜ 6 ਮਹੀਨਿਆਂ ਤੱਕ ਬੰਦ ਰਹਿਣ ਤੋਂ ਬਾਅਦ ਬੁੱਧਵਾਰ ਨੂੰ ਅਕਸ਼ੈ ਤ੍ਰਿਤੀਆ ਦੇ ਮੌਕੇ ’ਤੇ ਸ਼ਰਧਾਲੂਆਂ ਲਈ ਦੁਬਾਰਾ ਖੋਲ੍ਹ ਦਿੱਤੇ ਜਾਣਗੇ।
ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੰਗੋਤਰੀ ਅਤੇ ਯਮੁਨੋਤਰੀ ਮੰਦਰਾਂ ਦੇ ਕਿਵਾੜ ਖੁੱਲ੍ਹਣ ਨਾਲ ਹੀ ਇਸ ਸਾਲ ਦੀ ਚਾਰਧਾਮ ਯਾਤਰਾ ਦੀ ਸ਼ੁਰੂਆਤ ਹੋ ਜਾਵੇਗੀ, ਹਾਲਾਂਕਿ ਕੇਦਾਰਨਾਥ ਅਤੇ ਬਦਰੀਨਾਥ ਦੇ ਕਿਵਾੜ ਕ੍ਰਮਵਾਰ 2 ਮਈ ਅਤੇ 4 ਮਈ ਨੂੰ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਚਾਰਧਾਮ ਯਾਤਰਾ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਸਮੇਤ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8