ਉਤਰਾਖੰਡ ਦੇ CM ਤੀਰਥ ਸਿੰਘ ਰਾਵਤ ਨੇ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ

07/02/2021 10:52:35 PM

ਨੈਸ਼ਨਲ ਡੈਸਕ : ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੱਲ ਯਾਨੀ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਭਾਜਪਾ ਜਨਰਲ ਸਕੱਤਰ ਦੁਸ਼ਯੰਤ ਗੌਤਮ ਦੀ ਹਾਜ਼ਰੀ ਵਿੱਚ ਵਿਧਾਨ ਮੰਡਲ ਦੇ ਨਵੇਂ ਨੇਤਾ ਦੀ ਚੋਣ ਹੋਵੇਗੀ। ਤੀਰਥ ਸਿੰਘ ਰਾਵਤ ਨੇ ਸੰਵਿਧਾਨਕ ਸੰਕਟ ਦੇ ਚੱਲਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਹੈ।

ਇਸ ਤੋਂ ਪਹਿਲਾਂ ਰਾਵਤ ਤਿੰਨ ਦਿਨ ਤੋਂ ਦਿੱਲੀ ਵਿੱਚ ਸਨ। ਉਨ੍ਹਾਂ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨਾਲ ਮੁਲਾਕਾਤ ਵੀ ਕੀਤੀ। ਨੱਡਾ ਨਾਲ ਮੁਲਾਕਾਤ ਤੋਂ ਬਾਅਦ ਰਾਵਤ ਸ਼ੁੱਕਰਵਾਰ ਦੇਰ ਸ਼ਾਮ ਦੇਹਰਾਦੂਨ ਪੁੱਜੇ ਅਤੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਰਾਵਤ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। 

ਇਹ ਵੀ ਪੜ੍ਹੋ- ਹੁਣ ਗਰਭਵਤੀ ਔਰਤਾਂ ਨੂੰ ਵੀ ਲੱਗੇਗਾ ਕੋਰੋਨਾ ਟੀਕਾ, ਸਿਹਤ ਮੰਤਰਾਲਾ ਨੇ ਦਿੱਤੀ ਮਨਜ਼ੂਰੀ

ਜ਼ਿਕਰਯੋਗ ਹੈ ਕਿ ਰਾਵਤ ਨੇ ਇਸ ਸਾਲ ਮਾਰਚ ਵਿੱਚ ਉਤ‍ਰਾਖੰਡ ਦਾ ਮੁੱਖ ਮੰਤਰੀ ਅਹੁਦਾ ਸੰਭਾਲਿਆ ਸੀ। ਤੀਰਥ ਸਿੰਘ ਨੂੰ ਸੀ.ਐੱਮ. ਅਹੁਦੇ ਤੋਂ ਇਸ ਲਈ ਹਟਣਾ ਪੈ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਦੇ ਛੇ ਮਹੀਨੇ ਦੇ ਅੰਦਰ ਯਾਨੀ 10 ਸਤੰਬਰ ਤੱਕ ਉਨ੍ਹਾਂ ਦਾ ਵਿਧਾਇਕ ਬਣਨਾ ਜ਼ਰੂਰੀ ਹੈ। ਉਤਰਾਖੰਡ ਦੀਆਂ ਦੋ ਸੀਟਾਂ 'ਤੇ ਉਪ ਚੋਣਾਂ ਵੀ ਹੋਣੀਆਂ ਹਨ ਪਰ ਕੋਰੋਨਾ ਮਹਾਮਾਰੀ ਨੂੰ ਲੈ ਕੇ ਫ਼ਿਲਹਾਲ ਉਪ ਚੋਣਾਂ 'ਤੇ ਚੋਣ ਕਮਿਸ਼ਨ ਦੀ ਰੋਕ ਹੈ। ਅਜਿਹੇ ਵਿੱਚ ਇਹ ਉਪ ਚੋਣਾਂ ਨੂੰ ਲੈ ਕੇ ਹਾਲਤ ਸ‍ਪੱਸ਼‍ਟ ਨਹੀਂ ਹੈ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Inder Prajapati

This news is Content Editor Inder Prajapati