ਉੱਤਰਾਖੰਡ ਵਿਧਾਨ ਸਭਾ ਚੋਣਾਂ : ਕਾਂਗਰਸ ਨੇ 11 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

01/24/2022 10:31:50 PM

ਦੇਹਰਾਦੂਨ- ਕਾਂਗਰਸ ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਮਵਾਰ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਜਾਰੀ ਕੀਤੀ ਗਈ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿਚ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਰਾਮਨਗਰ ਤੋਂ ਚੋਣ ਲੜਨਗੇ। ਪਾਰਟੀ ਵਲੋਂ ਜਾਰੀ ਇਸ ਸੂਚੀ ਦੇ ਅਨੁਸਾਰ, ਰਾਵਤ ਨੈਨੀਤਾਲ ਜਿਲੇ ਦੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਸੂਚੀ ਦੇ ਅਨੁਸਾਰ ਹੀ, ਕਾਂਗਰਸ ਉੱਤਰਾਖੰਡ ਵਿਚ ਹੁਣ ਤੱਕ 64 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਹੁਣ ਉਸ ਨੂੰ 6 ਹੋਰ ਸੀਟਾਂ 'ਤੇ ਉਮੀਦਵਾਰ ਐਲਾਨ ਕਰਨੇ ਹਨ।

ਇਹ ਖ਼ਬਰ ਪੜ੍ਹੋ- ਰੋਮਾਂਚਕ ਮੁਕਾਬਲੇ 'ਚ ਇਕ ਦੌੜ ਤੋਂ ਖੁੰਝਿਆ ਵਿੰਡੀਜ਼, ਇੰਗਲੈਂਡ ਨੇ ਸੀਰੀਜ਼ 'ਚ ਕੀਤੀ ਬਰਾਬਰੀ

PunjabKesari

ਕਾਂਗਰਸ ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਦੇ ਲਈ 53 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਸੀ, ਜਿਸ ਵਿਚ ਪਾਰਟੀ ਦੇ ਪ੍ਰਦੇਸ਼ ਇਕਾਈ ਦੇ ਪ੍ਰਧਾਨ ਗਣੇਸ਼ ਗੋਦਿਆਲ ਤੇ ਵਿਧਾਇਕ ਦਲ ਦੇ ਨੇਤਾ ਪ੍ਰੀਤਮ ਸਿੰਘ ਦੇ ਨਾਂ ਸ਼ਾਮਲ ਸਨ। ਉੱਤਰਾਖੰਡ 70 ਵਿਧਾਨ ਸਭਾ ਸੀਟਾਂ ਦੇ ਲਈ ਪਹਿਲੇ ਪੜਾਅ ਵਿਚ 14 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ।

ਇਹ ਖ਼ਬਰ ਪੜ੍ਹੋ- ਮੇਦਵੇਦੇਵ ਤੇ ਕੋਲਿੰਸ ਆਸਟਰੇਲੀਆਈ ਓਪਨ ਦੇ ਕੁਆਰਟਰ ਫਾਈਨਲ 'ਚ


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ। 


Gurdeep Singh

Content Editor

Related News