ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਵੇਖੋ ਬਰਫ਼ਬਾਰੀ ਨਾਲ ਢਕੇ ਗੁਰਦੁਆਰਾ ਸਾਹਿਬ ਦੀਆਂ ਤਸਵੀਰਾਂ

10/10/2022 10:22:51 AM

ਗੋਪੇਸ਼ਵਰ- ਉੱਤਰਾਖੰਡ ਦੇ ਚਮੋਲੀ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਯਾਨੀ ਕਿ 10 ਅਕਤੂਬਰ ਦੁਪਹਿਰ 1.30 ਵਜੇ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਵਿਖੇ ਰੁੱਕ-ਰੁੱਕ ਕੇ ਬਰਫ਼ਬਾਰੀ ਹੋ ਰਹੀ ਹੈ, ਜਿਸ ਕਾਰਨ ਬਰਫ਼ ਦੀ ਮੋਟੀ ਪਰਤ ਜੰਮ ਚੁੱਕੀ ਹੈ। ਇਨ੍ਹਾਂ ਹਾਲਾਤ ਨੂੰ ਵੇਖਦੇ ਹੋਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਕਿਵਾੜ ਬੰਦ ਕਰਨ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਇਹ ਵੀ ਪੜ੍ਹੋ10 ਸਾਲ ਦੇ ਸ਼ੌਰਿਆਜੀਤ ਦਾ ਨੈਸ਼ਨਲ ਗੇਮਜ਼ ’ਚ ਜਲਵਾ, PM ਮੋਦੀ ਵੀ ਹੋਏ ਮੁਰੀਦ

ਦੱਸਣਯੋਗ ਹੈ ਕਿ ਸਮੁੰਦਰ ਤਲ ਤੋਂ 15,225 ਫੁੱਟ ਦੀ ਉੱਚਾਈ ’ਤੇ ਚਮੋਲੀ ਜ਼ਿਲ੍ਹੇ ’ਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 22 ਮਈ ਨੂੰ ਖੋਲ੍ਹੇ ਗਏ ਸਨ। ਕਿਵਾੜ ਖੋਲ੍ਹੇ ਜਾਣ ਮਗਰੋਂ 2 ਲੱਖ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸਾਹਿਬ ਨਤਮਸਤਕ ਹੋਏ। ਸ੍ਰੀ ਹੇਮਕੁੰਟ ਸਾਹਿਬ ਦੇ ਉੱਪ ਪ੍ਰਧਾਨ ਨਰਿੰਦਰ ਜੀਤ ਬਿੰਦਰਾ ਨੇ 7 ਸਤੰਬਰ ਨੂੰ ਜਾਣਕਾਰੀ ਦਿੱਤੀ ਸੀ ਕਿ 10 ਅਕਤੂਬਰ ਨੂੰ ਕਿਵਾੜ ਬੰਦ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ- ਸਨਸਨੀਖੇਜ਼ ਵਾਰਦਾਤ; ਪ੍ਰੇਮੀ ਨੇ ਕਤਲ ਕਰ ਘਰ ’ਚ ਦਫ਼ਨਾਈ ਪ੍ਰੇਮਿਕਾ ਦੀ ਲਾਸ਼, ਦੋ ਸਾਲ ਬਾਅਦ ਮਿਲਿਆ ਕੰਕਾਲ

ਸ੍ਰੀ ਹੇਮਕੁੰਟ ਸਾਹਿਬ ਨੂੰ ਉੱਤਰਾਖੰਡ ਦਾ 5ਵਾਂ ਧਾਮ ਮੰਨਿਆ ਜਾਂਦਾ ਹੈ। ਹਰ ਗਰਮੀਆਂ ’ਚ ਦੁਨੀਆ ਭਰ ਤੋਂ ਹਜ਼ਾਰਾਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ। ਗੁਰਦੁਆਰਾ ਸਾਹਿਬ ਇਕ ਝੀਲ ਦੇ ਕਿਨਾਰੇ ਸਥਿਤ ਹੈ।

Tanu

This news is Content Editor Tanu