ਚਾਰ ਧਾਮ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਤੈਅ, ਜਾਣੋ ਇਕ ਦਿਨ ’ਚ ਇੰਨੇ ਲੋਕ ਕਰ ਸਕਣਗੇ ਦਰਸ਼ਨ
Sunday, May 01, 2022 - 12:16 PM (IST)
ਦੇਹਰਾਦੂਨ– ਉੱਤਰਾਖੰਡ ਸਰਕਾਰ ਨੇ ਐਲਾਨ ਕੀਤਾ ਹੈ ਕਿ ਚਾਰ ਧਾਮ ਜਾਣ ਵਾਲੇ ਤੀਰਥ ਯਾਤਰੀਆਂ ਦੀ ਗਿਣਤੀ ਰੋਜ਼ਾਨਾ ਲਿਮਟਿਡ ਦੇ ਆਧਾਰ ’ਤੇ ਹੋਵੇਗੀ। ਇਸ ਦਾ ਮਤਲਬ ਇਹ ਹੋਇਆ ਹੈ ਕਿ ਸਰਕਾਰ ਹਰ ਰੋਜ਼ ਤੈਅ ਕੀਤੀ ਹੋਈ ਗਿਣਤੀ ਦੇ ਤੀਰਥ ਯਾਤਰੀਆਂ ਨੂੰ ਹੀ ਜਾਣ ਦੀ ਇਜਾਜ਼ਤ ਦੇਵੇਗੀ। ਉੱਤਰਾਖੰਡ ਸਰਕਾਰ ਨੇ ਕੇਦਰਾਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਲਈ ਵੱਖ-ਵੱਖ ਤੀਰਥ ਯਾਤਰੀਆਂ ਦੀ ਗਿਣਤੀ ਨੂੰ ਤੈਅ ਕੀਤਾ ਹੈ, ਜਿਸ ਦੇ ਆਧਾਰ ’ਤੇ ਸਿਰਫ ਤੈਅ ਕੀਤੇ ਹੋਏ ਤੀਰਥ ਯਾਤਰੀ ਹੀ ਜਾਣਗੇ। ਉੱਤਰਾਖੰਡ ਸਰਕਾਰ ਨੇ ਦੱਸਿਆ ਕਿ ਇਸ ਵਿਵਸਥਾ ਨੂੰ ਪਹਿਲਾਂ ਸਿਰਫ 45 ਦਿਨਾਂ ਲਈ ਲਾਗੂ ਕੀਤਾ ਗਿਆ ਹੈ। ਜੇਕਰ ਲੋੜ ਪਈ ਤਾਂ ਇਸ ਨੂੰ ਅੱਗੇ ਵਧਾਇਆ ਜਾਵੇਗਾ।
ਇਹ ਵੀ ਪੜ੍ਹੋ: ਬ੍ਰੇਨ ਡੈੱਡ ਧੀ ਦੇ ਮਾਪਿਆਂ ਨੇ ਦਾਨ ਕੀਤੇ ਅੰਗ, ਪਿਤਾ ਨੇ ਆਖੀ ਦਿਲ ਨੂੰ ਛੂਹ ਲੈਣ ਵਾਲੀ ਗੱਲ
ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੀਡੀਆ ਮੁਖੀ ਡਾ. ਹਰੀਸ਼ ਗੌੜ ਨੇ ਐਤਵਾਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਯਾਤਰੀਆਂ ਨੂੰ ਕੋਰੋਨਾ ਜਾਂਚ ਦੀ ਪਾਬੰਦੀ ਨਹੀਂ ਹੈ। ਇਸ ਸਾਲ ਉੱਤਰਾਖੰਡ ਜਾਣ ਵਾਲੇ ਤੀਰਥ ਯਾਤਰੀਆਂ ਨੂੰ ਕੋਰੋਨਾ ਦੀ ਨੈਗੇਟਿਵ ਜਾਂਚ ਰਿਪੋਰਟ ਜਾਂ ਟੀਕਾਕਰਨ ਸਰਟੀਫ਼ਿਕੇਟ ਨਾਲ ਰੱਖਣਾ ਜ਼ਰੂਰੀ ਨਹੀਂ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਮਾਸਕ ਲਾਉਣਾ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨਾ ਸਭ ਦੀ ਸੁਰੱਖਿਆ ਲਈ ਜ਼ਰੂਰੀ ਹੈ।
ਇਹ ਵੀ ਪੜ੍ਹੋ: ਦਿੱਲੀ ਦੇ ਡਿਪਟੀ CM ਸਿਸੋਦੀਆ ਨੇ ਕੋਰੋਨਾ ਯੋਧਾ ਦੇ ਪਰਿਵਾਰ ਨੂੰ ਸੌਂਪੀ ਇਕ ਕਰੋੜ ਦੀ ਸਨਮਾਨ ਰਾਸ਼ੀ
ਰੋਜ਼ਾਨਾ ਇੰਨੇ ਲੋਕ ਕਰ ਸਕਣਗੇ ਯਾਤਰਾ-
ਇਸ ਸਾਲ ਚਾਰ ਧਾਮ ਨੂੰ ਜਾਣ ਵਾਲੇ ਤੀਰਥ ਯਾਤਰੀਆਂ ਦੀ ਹਰ ਰੋਜ਼ ਦੀ ਗਿਣਤੀ ਤੈਅ ਕੀਤੀ ਗਈ ਹੈ। ਇਸ ਦੇ ਮੁਤਾਬਕ ਬਦਰੀਨਾਥ ਲਈ ਰੋਜ਼ਾਨਾ 15,000 ਤੀਰਥ ਯਾਤਰੀ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਕੇਦਾਰਨਾਥ ਦੀ ਗੱਲ ਕਰੀਏ ਤਾਂ ਇੱਥੇ ਰੋਜ਼ਾਨਾ 12,000 ਹੀ ਤੀਰਥ ਯਾਤਰੀ ਜਾ ਸਕਣਗੇ। ਇਸ ਦੇ ਨਾਲ ਹੀ ਗੰਗੋਤਰੀ ’ਚ 7,000 ਅਤੇ ਯਮੁਨੋਤਰਤੀ ’ਚ 4,000 ਸ਼ਰਧਾਲੂਆਂ ਦੀ ਗਿਣਤੀ ਨਿਰਧਾਰਤ ਕੀਤੀ ਗਈ ਹੈ।
ਇਹ ਵੀ ਪੜ੍ਹੋ: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਜੇਲ੍ਹ ’ਚੋਂ ਆਈ ਚਿੱਠੀ, ਗੁਰੂ ਗੱਦੀ ਨੂੰ ਲੈ ਕੇ ਸੁਣਾਇਆ ਵੱਡਾ ਫ਼ੈਸਲਾ