ਉੱਤਰਾਖੰਡ ਵਿਵਾਦ 'ਤੇ ਮਨਜੀਤ ਸਿੰਘ ਜੀਕੇ ਦਾ ਬਿਆਨ, ਸਿੱਖਾਂ ਦੇ ਸ਼ਸਤਰਾਂ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ

Thursday, Jun 18, 2026 - 02:08 PM (IST)

ਉੱਤਰਾਖੰਡ ਵਿਵਾਦ 'ਤੇ ਮਨਜੀਤ ਸਿੰਘ ਜੀਕੇ ਦਾ ਬਿਆਨ, ਸਿੱਖਾਂ ਦੇ ਸ਼ਸਤਰਾਂ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ

ਨੈਸ਼ਨਲ ਡੈਸਕ- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ 'ਚ ਤਲਵਾਰਬਾਜ਼ੀ ਘਟਨਾ 'ਚ ਸ਼ਾਮਲ ਹੋਣ ਦੇ ਦੋਸ਼ 'ਚ ਚਾਰ ਨਿਹੰਗ ਸਿੱਖ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ 'ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਉੱਤਰਾਖੰਡ ਸਰਕਾਰ ਅਤੇ ਏਜੰਸੀਆਂ ਨੂੰ ਸਖ਼ਤ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵੋਟ ਬੈਂਕ ਦੀ ਰਾਜਨੀਤੀ ਦੇ ਅਧੀਨ ਨਿਹੰਗ ਨੌਜਵਾਨਾਂ 'ਤੇ ਇਕਪਾਸੜ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਧਰਮ ਜਾਂ ਭਾਈਚਾਰੇ ਦੇ ਆਧਾਰ 'ਤੇ ਨਹੀਂ ਸਗੋਂ ਤੱਥਾਂ ਅਤੇ ਸਬੂਤਾਂ ਦੇ ਆਧਾਰ 'ਤੇ ਹੋਣੀ ਚਾਹੀਦੀ ਹੈ।

ਜੀਕੇ ਨੇ ਕਹਿਾ ਕਿ ਸਿੱਖਾਂ ਦੇ ਧਾਰਮਿਕ ਸ਼ਸਤਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮਹਾਰਾਸ਼ਟਰ ਅਤੇ ਨਾਂਦੇੜ ਸਾਹਿਬ ਦੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਸਵਾਲ ਚੁੱਕਿਆ ਕਿ ਕੀ ਸਿੱਖ ਪਰੰਪਰਾਵਾਂ ਅਤੇ ਧਾਰਮਿਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਸ਼ਸਤਰਾਂ 'ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਲਗਾਉਣ ਜਾਂ ਲਾਇਸੈਂਸ ਵਿਵਸਥਾ ਦੇ ਦਾਇਰੇ 'ਚ ਲਿਆਉਣ ਦੀ ਕੋਸ਼ਿਸ਼ ਸੰਵਿਧਾਨ ਅਤੇ ਸਿੱਖ ਆਸਥਾ, ਦੋਵਾਂ ਖ਼ਿਲਾਫ਼ ਹੋਵੇਗੀ। ਜੀਕੇ ਨੇ ਏਜੰਸੀਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਧਾਰਮਿਕ ਸ਼ਸਤਰਾਂ ਨੂੰ ਵਿਵਾਦਿਤ ਬਣਾ ਕੇ ਸਿੱਖ ਭਾਈਚਾਰੇ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਬੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਰਪਾਨ ਅਤੇ ਹੋਰ ਧਾਰਮਿਕ ਸ਼ਸਤਰ ਸਿੱਖ ਪਛਾਣ ਦਾ ਅਭਿੰਨ ਹਿੱਸਾ ਹਨ ਅਤੇ ਇਨ੍ਹਾਂ ਨੂੰ ਬਦਨਾਮ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News