ਉੱਤਰਾਖੰਡ ਪਾਰਕਿੰਗ ਵਿਵਾਦ ਸ਼ਾਂਤ: ਪਾਉਂਟਾ ਸਾਹਿਬ ਵਿਖੇ ਗੱਲਬਾਤ ਮਗਰੋਂ ਬਣੀ ਸਹਿਮਤੀ, 4 ਨਿਹੰਗਾਂ ਨੂੰ ਮਿਲੀ ਜ਼ਮਾਨਤ
Sunday, Jun 28, 2026 - 10:02 AM (IST)
ਨੈਸ਼ਨਲ ਡੈਸਕ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਣਪ੍ਰਯਾਗ ’ਚ ਪਾਰਕਿੰਗ ਵਿਵਾਦ ਤੋਂ ਬਾਅਦ ਪੈਦਾ ਹੋਏ ਤਣਾਅ ਦਾ ਹੱਲ ਗੱਲਬਾਤ ਰਾਹੀਂ ਹੋ ਗਿਆ ਹੈ। ਸ਼ਨੀਵਾਰ ਨੂੰ ਪਾਉਂਟਾ ਸਾਹਿਬ ਵਿਖੇ ਸਿੱਖ ਜਥੇਬੰਦੀਆਂ, ਸਮਾਜਿਕ ਸੰਗਠਨਾਂ ਅਤੇ ਸਥਾਨਕ ਧਿਰਾਂ ਵਿਚਕਾਰ ਹੋਈ ਬੈਠਕ ’ਚ ਭਵਿੱਖ ਵਿਚ ਕਿਸੇ ਵੀ ਵਿਵਾਦ ਨੂੰ ਆਪਸੀ ਗੱਲਬਾਤ ਅਤੇ ਪ੍ਰਸ਼ਾਸਨਿਕ ਸਹਿਯੋਗ ਨਾਲ ਸੁਲਝਾਉਣ ’ਤੇ ਸਹਿਮਤੀ ਬਣੀ। ਇਸ ਘਟਨਾਕ੍ਰਮ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਫ਼ੋਨ ’ਤੇ ਗੱਲਬਾਤ ਕਰ ਕੇ ਮਾਮਲੇ ਦੇ ਸ਼ਾਂਤੀਪੂਰਨ ਹੱਲ ਦੀ ਅਪੀਲ ਕੀਤੀ ਸੀ।
ਪੜ੍ਹੋ ਇਹ ਵੀ - ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ ਜ਼ਖ਼ਮੀ
ਦੱਸ ਦੇਈਏ ਕਿ ਇਸ ਦੌਰਾਨ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਨੇ ਸਿੱਖ ਵਫ਼ਦ ਨਾਲ ਪਾਉਂਟਾ ਸਾਹਿਬ ਪਹੁੰਚ ਕੇ ਵੱਖ-ਵੱਖ ਧਿਰਾਂ ਵਿਚਕਾਰ ਗੱਲਬਾਤ ਦਾ ਮਾਹੌਲ ਤਿਆਰ ਕਰਵਾਇਆ। ਸ਼ੁੱਕਰਵਾਰ ਨੂੰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸਿੱਖ ਵਫਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰ ਕੇ ਮਾਮਲੇ ਤੋਂ ਜਾਣੂ ਕਰਵਾਇਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਲੋੜੀਂਦੀ ਪਹਿਲ ਕਰਦੇ ਹੋਏ ਦੋਵਾਂ ਸੂਬਿਆਂ ਵਿਚਕਾਰ ਤਾਲਮੇਲ ਵਧਾਉਣ ਦਾ ਯਤਨ ਕੀਤਾ। ਬੈਠਕ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਸਿੱਖ ਜਥੇਬੰਦੀਆਂ ਅਤੇ ਉੱਤਰਾਖੰਡ ਦੇ ਸਮਾਜਿਕ ਸੰਗਠਨ ਵੱਖ-ਵੱਖ ਹੈਲਪਲਾਈਨ ਅਤੇ ਸੰਪਰਕ ਨੰਬਰ ਜਾਰੀ ਕਰਨਗੇ, ਤਾਂ ਜੋ ਭਵਿੱਖ ਵਿਚ ਕਿਸੇ ਵੀ ਵਿਵਾਦ ਜਾਂ ਸ਼ਿਕਾਇਤ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਤੱਕ ਪਹੁੰਚਾਈ ਜਾ ਸਕੇ।
ਪੜ੍ਹੋ ਇਹ ਵੀ - ਉੱਤਰਾਖੰਡ ਦੇ ਚਮੋਲੀ ’ਚ ਫਟਿਆ ਬੱਦਲ, ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਮਲਬਾ
ਇਸ ਮਾਮਲੇ ਦੇ ਸਬੰਧ ਵਿਚ ਤਰੁਣ ਭੰਡਾਰੀ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਅਫ਼ਵਾਹਾਂ ਅਤੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਸਮੱਸਿਆ ਦਾ ਹੱਲ ਪ੍ਰਸ਼ਾਸਨ ਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਕਰਨਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅੰਗਰੇਜ਼ ਸਿੰਘ ਰਾਨੀਆਂ, ਸੰਯੁਕਤ ਸਕੱਤਰ ਬਲਵਿੰਦਰ ਸਿੰਘ ਭਿੰਡਰ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ - ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
