ਉੱਤਰਾਖੰਡ ਬੱਸ ਹਾਦਸਾ: 26 ਤੀਰਥ ਯਾਤਰੀਆਂ ਦੀ ਮੌਤ ’ਤੇ PM ਮੋਦੀ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

06/06/2022 10:22:45 AM

ਦੇਹਰਾਦੂਨ- ਉੱਤਰਾਖੰਡ ਘੁੰਮਣ ਆਏ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ ਤੀਰਥ ਯਾਤਰੀਆਂ ਨਾਲ ਭਰੀ ਬੱਸ ਐਤਵਾਰ ਸ਼ਾਮ ਨੂੰ ਡੂੰਘੀ ਖੱਡ ’ਚ ਡਿੱਗ ਗਈ, ਜਿਸ ਕਾਰਨ 26 ਲੋਕਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋਏ ਹਨ। ਇਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਜਤਾਇਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਤੋਂ ਇਸ ਸੜਕ ਹਾਦਸੇ ਦੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ- CM ਕੇਜਰੀਵਾਲ ਬੋਲੇ- ਕਸ਼ਮੀਰੀ ਪੰਡਤਾਂ ਨਾਲ ਅੱਜ ਓਹੀ ਹੋ ਰਿਹੈ ਜੋ 90 ਦੇ ਦਹਾਕੇ ’ਚ ਹੋਇਆ ਸੀ

PunjabKesari


ਪ੍ਰਧਾਨ ਮੰਤਰੀ ਦਫ਼ਤਰ (PMO) ਵਲੋਂ ਜਾਰੀ ਇਕ ਟਵੀਟ ’ਚ ਮੋਦੀ ਨੇ ਕਿਹਾ ਕਿ ਉੱਤਰਾਖੰਡ ’ਚ ਹੋਇਆ ਬੱਸ ਹਾਦਸਾ ਬਹੁਤ ਦੀ ਦੁਖਦਾਈ ਹੈ। ਇਸ ’ਚ ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ’ਚ  ਸਥਾਨਕ ਪ੍ਰਸ਼ਾਸਨ ਮੌਕੇ ’ਤੇ ਹਰ ਸੰਭਵ ਮਦਦ ’ਚ ਜੁੱਟਿਆ ਹੈ। 

ਇਹ ਵੀ ਪੜ੍ਹੋ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨਾਲ ਜੁੜੇ ਕਈ ਟਿਕਾਣਿਆਂ ’ਤੇ ED ਦੀ ਛਾਪੇਮਾਰੀ

PunjabKesari

ਜ਼ਿਕਰਯੋਗ ਹੈ ਕਿ ਐਤਵਾਰ ਸ਼ਾਮ ਕਰੀਬ 7.00 ਵਜੇ ਯਮੁਨੋਤਰੀ ਨੈਸ਼ਨਲ ਹਾਈਵੇਅ ’ਤੇ ਰਿਖਾਊਖੰਡ ਡਾਮਟਾ ਨੇੜੇ ਤੀਰਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ 250 ਮੀਟਰ ਡੂੰਘੀ ਖੱਡ ’ਚ ਡਿੱਗ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ’ਚ ਸਵਾਰ ਸਾਰੇ ਯਾਤਰੀ ਪੰਨਾ ਮੱਧ ਪ੍ਰਦੇਸ਼ ਦੇ ਵਾਸੀ ਸਨ। ਬੱਸ ’ਚ ਡਰਾਈਵਰ ਸਮੇਤ 30 ਵਿਅਕਤੀ ਸਵਾਰ ਸਨ, ਜਿਨ੍ਹਾਂ ’ਚੋਂ 26 ਦੀ ਮੌਤ ਹੋ ਗਈ ਹੈ। 4 ਲੋਕਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਨ ਮਗਰੋਂ ਪਰਿਵਾਰਾਂ ਨੂੰ ਸੌਂਪ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ ਕੁਮਾਰੀ ਸ਼ੈਲਜਾ, ਮਾਪਿਆਂ ਨਾਲ ਕੀਤਾ ਦੁੱਖ ਸਾਂਝਾ


Tanu

Content Editor

Related News