ਯੂ. ਪੀ. ’ਚ ਕਿਸੇ ਵੀ ਪਾਰਟੀ ਨਾਲ ਗਠਜੋੜ ਲਈ ਤਿਆਰ ਹੈ ਕਾਂਗਰਸ :  ਰਾਜ ਬੱਬਰ

Wednesday, Jan 02, 2019 - 07:32 AM (IST)

ਯੂ. ਪੀ. ’ਚ ਕਿਸੇ ਵੀ ਪਾਰਟੀ ਨਾਲ ਗਠਜੋੜ ਲਈ ਤਿਆਰ ਹੈ ਕਾਂਗਰਸ :  ਰਾਜ ਬੱਬਰ

ਨਵੀਂ ਦਿੱਲੀ,  (ਭਾਸ਼ਾ)–  ਕਾਂਗਰਸ ਨੇ ਕਿਹਾ ਹੈ ਕਿ ਉਹ ਉੱਤਰ ਪ੍ਰਦੇਸ਼ ਵਿਚ ਕਿਸੇ ਵੀ ਪਾਰਟੀ ਨਾਲ ਗਠਜੋੜ ਲਈ ਤਿਆਰ ਹੈ ਕਿਉਂਕਿ ਲੋਕ ਚਾਹੁੰਦੇ ਹਨ ਕਿ ਸਭ ਇਕੱਠੇ ਹੋਣ। ਸੂਬਾਈ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜ ਬੱਬਰ ਨੇ ਕਿਹਾ ਕਿ ਭਾਜਪਾ ਵਿਰੋਧੀ ਪਾਰਟੀਆਂ ਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਉਹ ਇਕ-ਦੂਜੇ ਨੂੰ ਕਮਜ਼ੋਰ ਨਾ ਕਰਨ। ਪ੍ਰਧਾਨ ਮੰਤਰੀ    ਨਰਿੰਦਰ ਮੋਦੀ ਨੇ ਜੋ ਵਾਅਦੇ ਕੀਤੇ ਸਨ, ਸਭ ਧੋਖਾ ਸਾਬਿਤ ਹੋਏ ਹਨ। 3 ਸੂਬਿਆਂ ਦੀਆਂ ਅਸੈਂਬਲੀ ਚੋਣਾਂ ਦੇ ਨਤੀਜਿਆਂ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਲੋਕ ਭਾਜਪਾ ਦੀ ਸਰਕਾਰ ਨਹੀਂ ਚਾਹੁੰਦੇ। 
 


Related News