ਸ਼ਰਧਾਲੂਆਂ ਦੀ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹੈ ਵੈਸ਼ਣੋ ਦੇਵੀ ਮੰਦਰ ਬੋਰਡ ; CEO ਸਚਿਨ ਕੁਮਾਰ
Wednesday, Dec 31, 2025 - 05:21 PM (IST)
ਕਟੜਾ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਤ੍ਰਿਕੁਟਾ ਪਹਾੜੀਆਂ ਦੀ ਚੋਟੀ 'ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸਚਿਨ ਕੁਮਾਰ ਵੈਸ਼ ਨੇ ਬੁੱਧਵਾਰ ਨੂੰ ਦੱਸਿਆ ਕਿ ਸ਼ਰਧਾਲੂਆਂ ਲਈ ਸਹੂਲਤਾਂ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਸ਼ਰਾਈਨ ਬੋਰਡ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਨਵੇਂ ਸਾਲ ਦੇ ਜਸ਼ਨਾਂ ਮੌਕੇ ਪਹੁੰਚੀ ਸ਼ਰਧਾਲੂਆਂ ਦੀ ਭਾਰੀ ਭੀੜ 'ਤੇ ਸੰਤੁਸ਼ਟੀ ਪ੍ਰਗਟਾਈ ਅਤੇ ਕਿਹਾ ਕਿ ਰਿਹਾਇਸ਼, ਸੁਰੱਖਿਆ ਅਤੇ ਸੁਖਾਲੇ ਦਰਸ਼ਨਾਂ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਗਏ ਹਨ।
'ਸਾਧਨਾ ਕਕਸ਼' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਸੀਈਓ ਨੇ ਦੱਸਿਆ ਕਿ ਮੰਦਰ ਕੰਪਲੈਕਸ (ਭਵਨ) 'ਚ ਹਾਲ ਹੀ 'ਚ ਸ਼ੁਰੂ ਕੀਤੇ ਗਏ 'ਸਾਧਨਾ ਕਕਸ਼' (ਧਿਆਨ ਕਮਰਾ) ਨੂੰ ਸ਼ਰਧਾਲੂਆਂ ਵੱਲੋਂ ਬਹੁਤ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ 13 ਦਸੰਬਰ ਨੂੰ ਇਸ ਕਮਰੇ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਸ਼ਰਧਾਲੂ ਯਾਤਰਾ ਦੌਰਾਨ ਪ੍ਰਾਰਥਨਾ ਅਤੇ ਧਿਆਨ ਲਗਾਉਣ ਲਈ ਇਕ ਸ਼ਾਂਤ ਥਾਂ ਪ੍ਰਾਪਤ ਕਰ ਸਕਣ।
ਸ਼ਰਧਾਲੂਆਂ ਦੀ ਗਿਣਤੀ 'ਚ ਆਈ ਗਿਰਾਵਟ
ਅੰਕੜਿਆਂ ਅਨੁਸਾਰ, ਸਾਲ 2025 'ਚ ਸ਼ਰਧਾਲੂਆਂ ਦੀ ਗਿਣਤੀ 70 ਲੱਖ ਤੋਂ ਹੇਠਾਂ ਰਹੀ ਹੈ। ਇਸ ਸਾਲ ਹੁਣ ਤੱਕ 69 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮੱਥਾ ਟੇਕਿਆ ਹੈ, ਜਦੋਂ ਕਿ ਪਿਛਲੇ ਸਾਲ ਇਹ ਗਿਣਤੀ 94.84 ਲੱਖ ਤੋਂ ਵੱਧ ਸੀ। ਇਸ ਤਰ੍ਹਾਂ ਯਾਤਰੀਆਂ ਦੀ ਗਿਣਤੀ 'ਚ ਲਗਭਗ 27 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਕ ਸੁਰੱਖਿਆ ਨਾਲ ਜੁੜੀਆਂ ਘਟਨਾਵਾਂ ਅਤੇ ਲੰਬੇ ਸਮੇਂ ਤੱਕ ਖਰਾਬ ਰਹੇ ਮੌਸਮ ਕਾਰਨ ਧਾਰਮਿਕ ਸੈਰ-ਸਪਾਟਾ ਪ੍ਰਭਾਵਿਤ ਹੋਇਆ ਹੈ।
ਆਉਣ ਵਾਲੇ ਸਾਲ ਲਈ ਉਮੀਦ
ਕਟੜਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਚਿਨ ਕੁਮਾਰ ਵੈਸ਼ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ ਸ਼ਰਧਾਲੂਆਂ ਦੀ ਆਮਦ 'ਚ ਵਾਧਾ ਦੇਖਿਆ ਗਿਆ ਹੈ, ਜੋ ਕਿ ਇਕ ਚੰਗਾ ਸੰਕੇਤ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਲ 2026 'ਚ ਸ਼ਰਧਾਲੂਆਂ ਦੀ ਗਿਣਤੀ 'ਚ ਵੱਡਾ ਵਾਧਾ ਦੇਖਣ ਨੂੰ ਮਿਲੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
