3 ਮਹੀਨਿਆਂ ’ਚ 13 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮਾਤਾ ਵੈਸ਼ਨੋ ਦੇਵੀ ਦੇ ਕੀਤੇ ਦਰਸ਼ਨ

Saturday, Apr 03, 2021 - 10:05 AM (IST)

3 ਮਹੀਨਿਆਂ ’ਚ 13 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮਾਤਾ ਵੈਸ਼ਨੋ ਦੇਵੀ ਦੇ ਕੀਤੇ ਦਰਸ਼ਨ

ਕਟੜਾ (ਅਮਿਤ)- ਪਿਛਲੇ ਸਾਲ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ’ਚ ਕੋਰੋਨਾ ਮਹਾਮਾਰੀ ਕਾਰਨ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਸੀ ਪਰ ਮੌਜੂਦਾ ਨਵੇਂ ਸਾਲ ’ਚ ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ਕਦੋਂ ਹੋਵੇਗੀ ਸ਼ੁਰੂ, ਜਾਣੋ ਡਿਟੇਲ

ਸਾਲ 2021 ਦੇ ਪਹਿਲੇ 3 ਮਹੀਨਿਆਂ ਦੌਰਾਨ 13.23 ਲੱਖ ਦੇ ਲਗਭਗ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪੁੱਜੇ। ਸ਼ਰਧਾਲੂਆਂ ਦੀ ਗਿਣਤੀ ’ਚ ਵਾਧੇ ਨੂੰ ਦੇਖਦਿਆਂ ਇੱਥੋਂ ਦੇ ਵਪਾਰੀਆਂ ਦੇ ਚਿਹਰੇ ਵੀ ਖਿੜ ਗਏ ਹਨ। ਅਨੁਮਾਨ ਲਾਇਆ ਜਾ ਰਿਹਾ ਹੈ ਕਿ ਜੇ ਸਭ ਠੀਕ ਰਿਹਾ ਤਾਂ ਬਾਕੀ ਦੇ ਸਾਲ ’ਚ ਸ਼ਰਧਾਲੂਆਂ ਦੀ ਗਿਣਤੀ ਦਾ ਅੰਕੜਾ ਇਕ ਨਵਾਂ ਰਿਕਾਰਡ ਕਾਇਮ ਕਰੇਗਾ।

ਇਹ ਵੀ ਪੜ੍ਹੋ : ਲੱਦਾਖ ਜਾਣ ਵਾਲਿਆਂ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਜ਼ਰੂਰੀ


author

DIsha

Content Editor

Related News