7 ਹਜ਼ਾਰ ਸ਼ਰਧਾਲੂ ਰੋਜ਼ਾਨਾ ਕਰ ਸਕਣਗੇ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ, ਬਿਨਾਂ ਪਾਸ ਤੋਂ ਮਿਲੇਗੀ ਇਜਾਜ਼ਤ
Friday, Oct 09, 2020 - 03:02 PM (IST)
ਜੰਮੂ-ਕਸ਼ਮੀਰ- ਕੋਰੋਨਾ ਵਾਇਰਸ ਇਨਫੈਕਸ਼ਨ ਦਰਮਿਆਨ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਅਨਲੌਕ-5 'ਚ ਆਮ ਜਨਜੀਵਨ ਨੂੰ ਬਹਾਲ ਕਰਨ ਦੀ ਦਿਸ਼ਾ 'ਚ ਪ੍ਰਦੇਸ਼ ਪ੍ਰਸ਼ਾਸਨ ਨੇ ਕਈ ਅਹਿਮ ਫੈਸਲੇ ਲਏ ਹਨ। 17 ਅਕਤੂਬਰ ਤੋਂ ਸ਼ੁਰੂ ਹੋ ਰਹੇ ਨੌਰਾਤਿਆਂ ਨੂੰ ਦੇਖਦੇ ਹੋਏ ਰੋਜ਼ਾਨਾ 7 ਹਜ਼ਾਰ ਯਾਤਰੀਆਂ ਨੂੰ ਮਾਤਾ ਵੈਸ਼ਣੋ ਦੇਵੀ ਦੀ ਯਾਤਰਾ ਕਰਨ ਦੀ ਮਨਜ਼ੂਰੀ ਹੋਵੇਗੀ। ਪਹਿਲਾਂ 5 ਹਜ਼ਾਰ ਲੋਕਾਂ ਨੂੰ ਰੋਜ਼ਾਨਾ ਦਰਸ਼ਨ ਕਰਨ ਦੀ ਮਨਜ਼ੂਰੀ ਸੀ। ਯਾਤਰਾ ਦਾ ਆਨਲਾਈਨ ਰਜਿਸਟਰੇਸ਼ਨ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਬਾਹਰੋਂ ਆਉਣ ਵਾਲੇ ਯਾਤਰੀਆਂ ਦੀ ਗਿਣਤੀ, ਘੋੜਾ, ਪਾਲਕੀ ਸੇਵਾ ਸ਼ੁਰੂ ਕਰਨ ਦਾ ਫੈਸਲਾ ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਈਨ ਬੋਰਡ ਦੇ ਸੀ.ਓ. ਹਾਲਾਤ ਦੀ ਸਮੀਖਿਆ ਕਰਨ ਤੋਂ ਬਾਅਦ ਕਰਨਗੇ। ਖਾਸ ਗੱਲ ਇਹ ਵੀ ਹੈ ਕਿ ਲੋਕਾਂ ਨੂੰ ਹੁਣ ਰਾਜ 'ਚ ਬਿਨਾਂ ਪਾਸ ਯਾਤਰਾ ਕਰਨ 'ਤੇ ਕੋਈ ਰੋਕ ਨਹੀਂ ਹੋਵੇਗੀ।
ਸਕੂਲ 31 ਅਕਤੂਬਰ ਤੱਕ ਰਹਿਣਗੇ ਬੰਦ
ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ 9 ਅਕਤੂਬਰ ਤੋਂ ਬਾਰ ਅਤੇ 15 ਤੋਂ ਸਿਨੇਮਾਘਰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪ੍ਰਦੇਸ਼ 'ਚ ਧਾਰਮਿਕ ਜੁਲੂਸ 'ਤੇ ਲੱਗੀ ਪਾਬੰਦੀ ਬਰਕਰਾਰ ਰਹੇਗਾ ਪਰ ਸਰੀਰਕ ਦੂਰੀ ਬਣਾਏ ਰੱਖਣ ਦੀ ਸਥਿਤੀ 'ਚ ਖੁੱਲ੍ਹੇ ਸਥਾਨ 'ਤੇ ਸਮਾਰੋਹ 'ਚ ਹਿੱਸਾ ਲੈਣ ਵਾਲੇ ਲੋਕਾਂ 'ਤੇ ਰੋਕ ਨਹੀਂ ਹੋਵੇਗੀ। ਇਸ ਤੋਂ ਇਲਾਵਾ ਇਕ ਹਾਲ 'ਚ ਕਿਸੇ ਸਮਾਰੋਹ ਲਈ ਵੱਧ ਤੋਂ ਵੱਧ 200 ਲੋਕਾਂ ਨੂੰ ਮੌਜੂਦ ਰਹਿਣ ਦੀ ਮਨਜ਼ੂਰੀ ਹੋਵੇਗੀ। ਸਰਕਾਰ ਨੇ ਫਿਲਹਾਲ ਸਕੂਲਾਂ ਨੂੰ 31 ਅਕਤੂਬਰ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।