ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਦਿਵਿਆਂਗ ਸ਼ਰਧਾਲੂਆਂ ਲਈ ਚੰਗੀ ਖ਼ਬਰ

04/08/2024 10:13:03 AM

ਕਟੜਾ (ਅਮਿਤ)- ਨਰਾਤਿਆਂ ਦੌਰਾਨ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਦਿਵਿਆਂਗ ਸ਼ਰਧਾਲੂਆਂ ਨੂੰ ਸ਼੍ਰਾਈਨ ਬੋਰਡ ਮੁਫ਼ਤ ਘੋੜਾ ਅਤੇ ਬੈਟਰੀ ਕਾਰ ਸੇਵਾ ਮੁਹੱਈਆ ਕਰਵਾਉਂਦਾ ਹੈ ਪਰ ਹਾਲ ਹੀ ਵਿਚ ਹੋਈ ਬੋਰਡ ਦੀ ਮੀਟਿੰਗ ’ਚ ਸ਼੍ਰਾਈਨ ਬੋਰਡ ਪ੍ਰਸ਼ਾਸਨ ਨੇ ਦਿਵਿਆਂਗ ਸ਼ਰਧਾਲੂਆਂ ਨੂੰ ਉਪਰੋਕਤ ਸੇਵਾਵਾਂ ਸਾਲ ਭਰ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਸੀ.ਈ.ਓ. ਸ਼੍ਰਾਈਨ ਬੋਰਡ ਅੰਸ਼ੁਲ ਗਰਗ ਨੇ ਦੱਸਿਆ ਕਿ ਇਸ ਸਹੂਲਤ ਲਈ ਦਿਵਿਆਂਗ ਸ਼ਰਧਾਲੂਆਂ ਨੂੰ ਆਪਣਾ ਦਿਵਿਆਂਗ ਸਰਟੀਫਿਕੇਟ ਦਿਖਾਉਣਾ ਹੋਵੇਗਾ।

ਸ਼੍ਰਾਈਨ ਬੋਰਡ ਦੇ ਸੀ. ਈ. ਓ. ਅੰਸ਼ੁਲ ਗਰਗ ਨੇ ਦੱਸਿਆ ਕਿ ਉਪ ਰਾਜਪਾਲ ਅਤੇ ਮਾਤਾ ਵੈਸ਼ਨੋ ਦੇਵੀ ਸ਼੍ਰਾਈਨ ਬੋਰਡ ਦੇ ਚੇਅਰਮੈਨ ਮਨੋਜ ਸਿਨਹਾ ਦੇ ਨਿਰਦੇਸ਼ 'ਤੇ ਦਿਵਿਆਂਗ ਸ਼ਰਧਾਲੂਆਂ ਨੂੰ ਪਵਿੱਤਰ ਚੇਤ ਦੇ ਨਰਾਤਿਆਂ ਦੌਰਾਨ ਮੁਫ਼ਤ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ, ਤਾਂ ਕਿ ਵੱਧ ਭੀੜ ਵਿਚ ਦਿਵਿਆਂਗ ਸ਼ਰਧਾਲੂਆਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਨਰਾਤਿਆਂ ਦੌਰਾਨ ਇਸ ਵਾਰ ਵੀ ਕਟੜਾ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਸਮੇਂ ਦੌਰਾਨ ਕਟੜਾ ਨੂੰ ਪੂਰੀ ਤਰ੍ਹਾਂ ਨਾਲ ਸਜਾਇਆ ਜਾ ਰਿਹਾ ਹੈ। ਇਕ ਪਾਸੇ ਥਾਂ-ਥਾਂ ਸਵਾਗਤ ਦੁਆਰ ਬਣਾਏ ਗਏ ਹਨ, ਉੱਥੇ ਹੀ ਰੰਗ-ਬਿਰੰਗੀ ਰੋਸ਼ਨੀ ਆਕਰਸ਼ਿਤ ਕਰ ਰਹੀ ਹੈ।

ਮਾਤਾ ਦੇ ਭਵਨ ਦੇ ਵਿਹੜੇ ਵਿਚ ਇਕ ਕਿਲੋਮੀਟਰ ਦੇ ਘੇਰੇ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਨੂੰ ਦੇਸੀ-ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਕੰਮ ਵਿਚ ਵੱਡੀ ਗਿਣਤੀ 'ਚ ਕਾਰੀਗਰ ਲੱਗੇ ਹੋਏ ਹਨ। ਇਸ ਦੇ ਨਾਲ ਹੀ ਮਾਤਾ ਵੈਸ਼ਨੋ ਦੇਵੀ ਦੀ ਸੋਨੇ ਨਾਲ ਭਰਪੂਰ ਪ੍ਰਾਚੀਨ ਗੁਫਾ ਦੇ ਨਾਲ ਪਵਿੱਤਰ ਅਟਕਾ ਸਥਾਨ ਅਤੇ ਗੁਫਾਵਾਂ ਨੂੰ ਸਜਾਇਆ ਜਾ ਰਿਹਾ ਹੈ।


Tanu

Content Editor

Related News