ਸੜਕ 'ਤੇ ਵਿਛ ਗਈਆਂ ਲਾਸ਼ਾਂ ! ਵੈਨ ਦੀ ਸੀਮੈਂਂਟ ਮਿਕਸਰ ਨਾਲ ਭਿਆਨਕ ਟੱਕਰ 'ਚ 9 ਲੋਕਾਂ ਦੀ ਮੌਤ
Monday, Apr 13, 2026 - 12:43 PM (IST)
ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਮੁਰਬਾਦ 'ਚ ਪੈਂਦੇ ਗੋਵਿਲੀ ਪਿੰਡ ਵਿੱਚ ਇੱਕ ਪੁਲ 'ਤੇ ਇੱਕ ਵੈਨ ਅਤੇ ਸੀਮੈਂਟ ਮਿਕਸਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 11:30 ਵਜੇ ਮੁਰਬਾਦ ਦੇ ਗੋਵਿਲੀ ਪਿੰਡ ਵਿੱਚ ਸਥਿਤ ਰਾਈਤਾ ਪੁਲ 'ਤੇ ਵਾਪਰਿਆ। ਜ਼ਿਲ੍ਹਾ ਦਿਹਾਤੀ ਪੁਲਸ ਦੇ ਇੱਕ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ, ਇੱਕ ਵੈਨ ਦੀ ਸਾਹਮਣੇ ਤੋਂ ਆ ਰਹੇ ਸੀਮੈਂਟ ਮਿਕਸਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਵੈਨ ਵਿੱਚ ਸਵਾਰ ਸਾਰੇ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਰਗੜਿਆ ਗਿਆ 'ਵਿਚੋਲਾ' ! ਇਰਾਨ ਨੇ ਹੋਰਮੁਜ਼ ਤੋਂ ਵਾਪਸ ਮੋੜ'ਤੇ ਪਾਕਿਸਤਾਨੀ ਜਹਾਜ਼
ਇਸ ਹਾਦਸੇ 'ਚ 3 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ, ਬਚਾਅ ਟੀਮਾਂ ਅਤੇ ਮੈਡੀਕਲ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਇਰਾਨ ਖ਼ਿਲਾਫ਼ ਨਾਕਾਬੰਦੀ 'ਤੇ ਅਮਰੀਕਾ ਨੂੰ ਵੱਡਾ ਝਟਕਾ ! ਇਸ ਦੇਸ਼ ਨੇ ਪਿੱਛੇ ਖਿੱਚ ਲਏ ਪੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
