ਖੂਹ ''ਚ ਡਿੱਗੀ ਵੈਨ, ਕਈ ਲੋਕਾਂ ਦੇ ਮਰਨ ਦਾ ਖ਼ਦਸ਼ਾ
Sunday, Apr 27, 2025 - 04:49 PM (IST)

ਮੰਦਸੌਰ- ਮੱਧ ਪ੍ਰਦੇਸ਼ ਦੇ ਮੰਦਸੌਰ ਜ਼ਿਲ੍ਹੇ 'ਚ ਐਤਵਾਰ ਦੁਪਹਿਰ ਨੂੰ ਇਕ ਵੈਨ ਖੂਹ 'ਚ ਡਿੱਗ ਗਈ, ਜਿਸ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਨਾਰਾਇਣਗੜ੍ਹ ਥਾਣਾ ਖੇਤਰ ਦੇ ਅਧੀਨ ਕਚਰੀਆ ਪਿੰਡ ਵਿਚ ਇਹ ਘਟਨਾ ਵਾਪਰੀ। ਪੁਲਸ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ। ਵੈਨ ਵਿਚ ਦੋ ਲੋਕਾਂ ਸਮੇਤ 13 ਲੋਕ ਸਵਾਰ ਸਨ। ਚਾਰ ਲੋਕਾਂ ਨੂੰ ਖੂਹ ਵਿਚੋਂ ਕੱਢ ਕੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਮੌਕੇ 'ਤੇ ਮੌਜੂਦ ਇਕ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਆਫ਼ਤ ਮੋਚਨ ਬਲ (NDRF) ਅਤੇ ਹੋਰ ਏਜੰਸੀਆਂ ਬਚਾਅ ਮੁਹਿੰਮ ਵਿਚ ਜੁੱਟੀਆਂ ਹੋਈਆਂ ਹਨ। ਅਜਿਹਾ ਲੱਗਦਾ ਹੈ ਕਿ ਡਰਾਈਵਰ ਨੇ ਵੈਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਵੈਨ ਸੜਕ ਤੋਂ ਫਿਸਲ ਕੇ ਖੂਹ ਵਿਚ ਜਾ ਡਿੱਗੀ।
ਇਹ ਘਟਨਾ ਉਦੋਂ ਵਾਪਰੀ ਜਦੋਂ ਕਾਰ ਨੇ ਪਹਿਲਾਂ ਇਕ ਬਾਈਕ ਨੂੰ ਟੱਕਰ ਮਾਰੀ ਅਤੇ ਫਿਰ ਖੂਹ ਵਿਚ ਜਾ ਡਿੱਗੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚੀ। ਥਾਣਾ ਮੁਖੀ ਅਤੇ ਸਬ ਡਵੀਜ਼ਨ ਮੈਜਿਸਟ੍ਰੇਟ ਸਮੇਤ ਕਈ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ। ਕਰੇਨ ਦੀ ਮਦਦ ਨਾਲ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਚਾਅ ਕਾਰਜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਖੂਹ ਵਿਚ ਜ਼ਹਿਰੀਲੀ ਗੈਸ ਹੈ।