ਵੰਦੇ ਭਾਰਤ ਐਕਸਪ੍ਰੈੱਸ ਟਰੇਨ ''ਤੇ ਪੱਥਰ ਸੁੱਟਣ ਦੇ ਦੋਸ਼ ''ਚ ਇਕ ਨੌਜਵਾਨ ਗ੍ਰਿਫ਼ਤਾਰ

Friday, Mar 20, 2026 - 12:25 PM (IST)

ਵੰਦੇ ਭਾਰਤ ਐਕਸਪ੍ਰੈੱਸ ਟਰੇਨ ''ਤੇ ਪੱਥਰ ਸੁੱਟਣ ਦੇ ਦੋਸ਼ ''ਚ ਇਕ ਨੌਜਵਾਨ ਗ੍ਰਿਫ਼ਤਾਰ

ਕੋਚੀ- ਕੇਰਲ 'ਚ ਅਲੁਵਾ ਕੋਲ ਵੰਦੇ ਭਾਰਤ ਐਕਸਪ੍ਰੈੱਸ ਟਰੇਨ 'ਤੇ ਪੱਥਰ ਸੁੱਟਣ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰੇਲਵੇ ਸੁਰੱਖਿਆ ਫੋਰਸ (ਆਰਪੀਐੱਫ) ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਅੰਗਮਾਲੀ ਕੋਲ ਪਰਾਕਡਾਵੁ ਵਾਸੀ ਸੁਜੀਤ ਸੁਰੇਸ਼ (19) ਵਜੋਂ ਹੋਈ ਹੈ। ਆਰਪੀਐੱਫ ਅਧਿਕਾਰੀਆਂ ਅਨੁਸਾਰ, ਇਹ ਘਟਨਾ 7 ਮਾਰਚ ਨੂੰ ਹੋਈ, ਜਦੋਂ ਤਿਰੁਵਨੰਤਪੁਰਮ ਅਤੇ ਮੰਗਲੁਰੂ ਵਿਚਾਲੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ 'ਤੇ ਨੇਦੁਮਬਸੇਰੀ ਹਵਾਈ ਅੱਡੇ ਕੋਲ ਪੱਥਰ ਸੁੱਟੇ ਗਏ। 

ਪੱਥਰ ਨਾਲ ਰੇਲ ਗੱਡੀ ਦੀ ਸਾਈਡ ਦੀਆਂ ਖਿੜਕੀਆਂ ਦੇ ਸ਼ੀਸ਼ਿਆਂ ਨੂੰ ਮਾਮੂਲੀ ਨੁਕਸਾਨ ਪਹੁੰਚਿਆ ਹੈ। ਘਟਨਾ ਤੋਂ ਬਾਅਦ, ਆਰਪੀਐੱਫ ਅਤੇ ਰੇਲਵੇ ਪੁਲਸ ਨੇ ਜਾਂਚ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਟਰੇਨ 'ਚ ਲੱਗੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋਸ਼ੀ ਦੀ ਪਛਾਣ ਕੀਤੀ ਗਈ ਅਤੇ ਦੋਸ਼ੀ ਸੁਰੇਸ਼ ਨੂੰ ਵੀਰਵਾਰ ਨੂੰ ਆਰਪੀਐੱਫ ਅਤੇ ਰੇਲਵੇ ਪੁਲਸ ਦੀ ਸੰਯੁਕਤ ਮੁਹਿੰਮ 'ਚ ਗ੍ਰਿਫ਼ਤਾਰ ਕੀਤਾ ਗਿਆ। ਆਰਪੀਐੱਫ ਅਧਿਕਾਰੀ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਦੋਸ਼ੀ ਨੇ ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਗੱਲ ਕਾਰਨ ਉਹ ਤਣਾਅ 'ਚ ਸੀ ਅਤੇ ਉਸੇ ਕਾਰਨ ਉਸ ਨੇ ਪੱਥਰ ਸੁੱਟੇ ਸਨ। ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News