'ਵੰਦੇ ਭਾਰਤ ਮਿਸ਼ਨ' ਤਹਿਤ ਤਾਲਾਬੰਦੀ ਦੌਰਾਨ 2.75 ਲੱਖ ਲੋਕਾਂ ਦੀ ਹੋਈ ਦੇਸ਼ ਵਾਪਸੀ:ਹਰਦੀਪ ਪੁਰੀ

Saturday, Jun 20, 2020 - 05:28 PM (IST)

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅਜਿਹੇ 'ਚ ਕੇਂਦਰ ਸਰਕਾਰ ਵੰਦੇ ਭਾਰਤ ਮਿਸ਼ਨ ਦੇ ਅਧੀਨ ਲਗਾਤਾਰ ਦੂਜੇ ਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਕੱਢ ਕੇ ਭਾਰਤ ਲਿਆ ਰਹੀ ਹੈ। ਅੱਜ ਯਾਨੀ ਸ਼ਨੀਵਾਰ ਨੂੰ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਸ ਮਿਸ਼ਨ ਦੀ ਸਫ਼ਲਤਾ ਨੂੰ ਦੱਸਦੇ ਹੋਏ ਕਿਹਾ ਕਿ ਅਸੀਂ ਹੁਣ ਤੱਕ ਕਰੀਬ 2,75,000 ਲੋਕਾਂ ਨੂੰ ਆਪਣੇ ਦੇਸ਼ ਵਾਪਸ ਲੈ ਕੇ ਆਏ ਹਾਂ। ਇਸ ਮਹਾਮਾਰੀ ਦੇ ਦੌਰ 'ਚ ਇਹ ਕੋਈ ਛੋਟੀ ਗਿਣਤੀ ਨਹੀਂ ਹੁੰਦੀ ਹੈ।

ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਇਸ ਮਿਸ਼ਨ ਦੇ ਅਧੀਨ ਸਭ ਤੋਂ ਜ਼ਿਆਦਾ ਯਾਤਰੀ ਕੇਰਲ 'ਚ ਆਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਡੀ ਫਲਾਈਟ ਦੀ ਗਿਣਤੀ ਨੂੰ ਵਧਾਉਣ ਦੀ ਸਮਰੱਥਾ ਪੂਰੀ ਤਰ੍ਹਾਂ ਨਾਲ ਟਾਰਗੇਟ ਸਥਾਨ ਦੀ ਫਲਾਈਟ ਨੂੰ ਲੈਣ ਦੀ ਇੱਛਾ 'ਤੇ ਨਿਰਭਰ ਕਰਦੀ ਹੈ।

ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾਰੀ ਹੈ। ਹਾਲਾਂਕਿ ਇਸ ਵਿਚ ਚੰਗੀ ਖਬਰ ਇਹ ਹੈ ਕਿ ਸਰਗਰਮ ਮਾਮਲਿਆਂ ਦੀ ਗਿਣਤੀ ਠੀਕ ਹੋਣ ਵਾਲੇ ਲੋਕਾਂ ਤੋਂ ਘੱਟ ਹੈ। ਦੇਸ਼ 'ਚ ਹੁਣ ਤੱਕ 3,95,812 ਲੋਕ ਇਸ ਵਾਇਰਸ ਨਾਲ ਪੀੜਤ ਹੋ ਚੁਕੇ ਹਨ। ਉੱਥੇ ਹੀ ਇਸ ਵਾਇਰਸ ਦੀ ਲਪੇਟ 'ਚ ਆਉਣ ਨਾਲ ਹੁਣ ਤੱਕ 12,970 ਲੋਕਾਂ ਦੀ ਜਾਨ ਜਾ ਚੁਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਦੇਸ਼ 'ਚ ਇਸ ਸਮੇਂ ਠੀਕ ਹੋਣ ਵਾਲਿਆਂ ਦੀ ਗਿਣਤੀ ਸਰਗਰਮ ਮਾਮਲਿਆਂ ਤੋਂ ਵੱਧ ਹੈ। ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 1,68,586 ਹੈ, ਜਦੋਂ ਕਿ 2,14,206 ਲੋਕ ਠੀਕ ਹੋ ਚੁਕੇ ਹਨ।


DIsha

Content Editor

Related News