ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਪੱਥਰਬਾਜ਼ੀ, ਕਈ ਖਿੜਕੀਆਂ ਦੇ ਟੁੱਟੇ ਸ਼ੀਸ਼ੇ

Thursday, May 28, 2026 - 07:49 AM (IST)

ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਪੱਥਰਬਾਜ਼ੀ, ਕਈ ਖਿੜਕੀਆਂ ਦੇ ਟੁੱਟੇ ਸ਼ੀਸ਼ੇ

ਉੱਜੈਨ (ਏਜੰਸੀ) - ਮੱਧ ਪ੍ਰਦੇਸ਼ ਦੇ ਉੱਜੈਨ ’ਚ ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਪੱਥਰਬਾਜ਼ੀ ਕੀਤੇ ਜਾਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੌਰਾਨ ਵੰਦੇ ਭਾਰਤ ਟਰੇਨ ਦੇ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਰੇਲਵੇ ਸੁਰੱਖਿਆ ਬਲ ਦੇ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਸ਼ਾਮ ਕਰੀਬ ਸੱਤ ਵਜੇ ਉੱਜੈਨ ਰੇਲਵੇ ਸਟੇਸ਼ਨ ਤੋਂ ਲਗਭਗ 300 ਫੁੱਟ ਦੂਰੀ ’ਤੇ ਹਰੀ ਫਾਟਕ ਬ੍ਰਿਜ ਦੇ ਹੇਠਾਂ ਪੁਲੀਆ ਖੇਤਰ ’ਚ ਵੰਦੇ ਭਾਰਤ ਟਰੇਨ ’ਤੇ ਅਚਾਨਕ ਪੱਥਰਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਮੀਂਹ

ਸੂਤਰਾਂ ਅਨੁਸਾਰ ਟਰੇਨ ਦੇ ਲੰਘਣ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਪੱਥਰਬਾਜ਼ੀ ਕਰ ਦਿੱਤੀ, ਜਿਸ ਨਾਲ ਕੋਚ ਦੀਆਂ ਚਾਰ-ਪੰਜ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਤੋਂ ਬਾਅਦ ਯਾਤਰੀਆਂ ’ਚ ਕੁਝ ਦੇਰ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਕਿਸੇ ਯਾਤਰੀ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਰੇਲਵੇ ਸੁਰੱਖਿਆ ਨਾਲ ਜੁੜੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਜਾਂਚੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News