ਉਹ ਦਿਨ ਦੂਰ ਨਹੀਂ, ਵੰਦੇ ਭਾਰਤ ਟਰੇਨਾਂ ਦੇਸ਼ ਦੇ ਹਰ ਹਿੱਸੇ ਨੂੰ ਜੋੜਨਗੀਆਂ: PM ਮੋਦੀ
Sunday, Sep 24, 2023 - 03:17 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 11 ਸੂਬਿਆਂ ਦੇ ਧਾਰਮਿਕ ਅਤੇ ਸੈਰ-ਸਪਾਟਾ ਵਾਲੀਆਂ ਥਾਵਾਂ ਨੂੰ ਜੋੜਨ ਵਾਲੀਆਂ 9 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਅਤੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਟਰੇਨਾਂ ਦੇਸ਼ ਦੇ ਹਰ ਹਿੱਸੇ ਨੂੰ ਜੋੜਨਗੀਆਂ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਵੰਦੇ ਭਾਰਤ ਟਰੇਨ ਦੀ ਲੋਕਪ੍ਰਿਅਤਾ ਲਗਾਤਾਰ ਵੱਧ ਰਹੀ ਹੈ ਅਤੇ ਦੇਸ਼ ਦੇ ਹਰ ਹਿੱਸੇ ਵਿਚ ਇਸ ਦੀ ਮੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਜ਼ਰੀਏ 9 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਵਿਖਾਉਣ ਮੌਕੇ ਕਿਹਾ ਕਿ ਜਿਨ੍ਹਾਂ ਸਟੇਸ਼ਨਾਂ ਤੱਕ ਵੰਦੇ ਭਾਰਤ ਐਕਸਪ੍ਰੈੱਸ ਦੀ ਸਹੂਲਤ ਪਹੁੰਚ ਰਹੀ ਹੈ, ਉੱਥੇ ਸੈਲਾਨੀਆਂ ਦੀ ਗਿਣਤੀ ਵੱਧ ਰਹੀ ਹੈ ਅਤੇ ਨਾਲ ਹੀ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਟਰੇਨਾਂ ਨੇ ਸੈਰ-ਸਪਾਟਾ ਅਤੇ ਆਰਥਿਕ ਗਤੀਵਿਧੀਆਂ 'ਚ ਵੀ ਤੇਜ਼ੀ ਲਿਆਉਂਦੀ ਹੈ।
ਇਹ ਵੀ ਪੜ੍ਹੋ- PM ਮੋਦੀ ਨੇ ਰਚਿਆ ਇਤਿਹਾਸ, 9 ਵੰਦੇ ਭਾਰਤ ਐਕਸਪ੍ਰੈੱਸ ਟਰੇਨਾਂ ਨੂੰ ਵਿਖਾਈ ਹਰੀ ਝੰਡੀ
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਅੱਜ ਆਤਮ ਵਿਸ਼ਵਾਸ ਦਾ ਜੋ ਵਾਤਾਵਰਣ ਬਣਿਆ ਹੈ, ਉਸ ਤਰ੍ਹਾਂ ਪਿਛਲੇ ਕਈ ਦਹਾਕਿਆਂ ਵਿਚ ਨਹੀਂ ਹੋਇਆ ਹੈ। ਉਨ੍ਹਾਂ ਨੇ ਚੰਦਰਯਾਨ-3, ਜੀ20 ਦੇ ਸਫ਼ਲ ਆਯੋਜਨ ਅਤੇ ਭਾਰਤ ਦੇ ਪਹਿਲੇ ਸੂਰਜ ਮਿਸ਼ਨ 'ਆਦਿਤਿਆ ਐੱਲ-1' ਦੀ ਲਾਂਚਿੰਗ ਦਾ ਜ਼ਿਕਰ ਕਰਦਿਆਂ ਅੱਜ ਹਰ ਭਾਰਤ ਵਾਸੀ ਆਪਣੇ ਨਵੇਂ ਭਾਰਤ ਦੀਆਂ ਉਪਲੱਬਧੀਆਂ ਤੋਂ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਮੁਸ਼ਕਲ ਤੋਂ ਮੁਸ਼ਕਲ ਟੀਚਿਆਂ ਨੂੰ ਵੀ ਹਾਸਲ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- 'ਮਨ ਕੀ ਬਾਤ' 'ਚ PM ਮੋਦੀ ਬੋਲੇ- ਦੇਸ਼ 'ਚ ਚੰਦਰਯਾਨ-3 ਅਤੇ G-20 ਦੀ ਚਰਚਾ
ਵਿਸ਼ੇਸ਼ ਤੌਰ 'ਤੇ ਜੀ20 ਦੇ ਸਫ਼ਲ ਆਯੋਜਨ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੀ ਸਫ਼ਲਤਾ ਨੇ ਇਹ ਭਰੋਸਾ ਦਿਵਾਇਆ ਹੈ ਕਿ ਭਾਰਤ ਕੋਲ ਲੋਕਤੰਤਰ ਅਤੇ ਭੌਗੋਲਿਕ ਹਲਾਤਾਂ ਨਾਲ ਹੀ ਆਪਣੀ ਸਾਡੀ ਵਿਭਿੰਨਤਾ ਇਕ ਅਨਮੋਲ ਤਾਕਤ ਹੈ ਅਤੇ ਇਸ ਦੇ ਹੁਨਰ ਦੀ ਦੁਨੀਆ ਭਰ ਵਿਚ ਚਰਚਾ ਹੋ ਰਹੀ ਹੈ। 128ਵੇਂ ਸੰਵਿਧਾਨਕ ਸੋਧ ਦਾ ਜ਼ਿਕਰ ਕਰਦੇ ਹੋਏ ਜੋ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੇ ਲਾਗੂ ਹੋਣ ਤੋਂ ਬਾਅਦ ਹਰ ਖੇਤਰ ਵਿਚ ਔਰਤਾਂ ਦੇ ਯੋਗਦਾਨ ਅਤੇ ਭੂਮਿਕਾ 'ਚ ਵਾਧਾ ਹੋਵੇਗਾ।
ਇਹ ਵੀ ਪੜ੍ਹੋ- ਕੈਨੇਡੀਅਨ ਯੂਨੀਵਰਸਿਟੀਜ਼ ਦੇ ਨੁਮਾਇੰਦਿਆਂ ਦੀ ਸਲਾਹ, ਅਜੇ ਕੈਨੇਡਾ ਜਾਣ ਦੀ ਤਿਆਰੀ ਨਾ ਕਰਨ ਵਿਦਿਆਰਥੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।