ਵੰਦੇ ਮਾਤਰਮ ਵਿਵਾਦ ’ਤੇ ਕਰਨਾਟਕ ਭਾਜਪਾ ਨੇ ਸੋਨੀਆ ਖਿਲਾਫ ਸ਼ਿਕਾਇਤ ਦਰਜ ਕਰਵਾਈ
Monday, Aug 17, 2026 - 09:53 AM (IST)
ਮੰਗਲੁਰੂ (ਏਜੰਸੀ) - ਕਰਨਾਟਕ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਨੇ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ’ਤੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦਾ ਅਪਮਾਨ ਕਰਨ ਦਾ ਦੋਸ਼ ਲਾਉਂਦੇ ਹੋਏ ਉਨ੍ਹਾਂ ਖਿਲਾਫ ਉਰਵਾ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ। ਇਹ ਸ਼ਿਕਾਇਤ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੀ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਰਜ ਕਰਵਾਈ ਗਈ, ਜਿਸ ’ਚ ਸ਼੍ਰੀਮਤੀ ਸੋਨੀਆ ਗਾਂਧੀ ਨੂੰ ਵੰਦੇ ਮਾਤਰਮ ਦੇ ਪੂਰੇ ਗਾਇਨ ਦੌਰਾਨ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲ ਇਸ਼ਾਰਾ ਕਰਦੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਹੋਏ ਦੇਖਿਆ ਗਿਆ ਸੀ।
ਪੜ੍ਹੋ ਇਹ ਵੀ - ਬਿਹਾਰ : ਸਾਵਣ ਮਹੀਨੇ ਦੇ ਤੀਜੇ ਸੋਮਵਾਰ ਮੰਦਰ 'ਚ ਮਚੀ ਭਾਜੜ, 7 ਸ਼ਰਧਾਲੂਆਂ ਦੀ ਮੌਤ
ਦੱਸ ਦੇਈਏ ਕਿ ਭਾਜਪਾ ਨੇਤਾਵਾਂ ਨੇ ਇਨ੍ਹਾਂ ਇਸ਼ਾਰਿਆਂ ਨੂੰ ਗਾਇਨ ’ਤੇ ਇਤਰਾਜ਼ ਪ੍ਰਗਟਾਉਣ ਜਾਂ ਉਸ ’ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਅਤੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ, ਜਿਸ ਨਾਲ ਇਹ ਘਟਨਾ ਭਾਜਪਾ ਅਤੇ ਕਾਂਗਰਸ ਵਿਚਾਲੇ ਇਕ ਨਵਾਂ ਸਿਆਸੀ ਵਿਵਾਦ ਬਣ ਗਈ। ਭਾਜਪਾ ਨੇ ਰਾਸ਼ਟਰੀ ਪ੍ਰਤੀਕਾਂ ਪ੍ਰਤੀ ਕਾਂਗਰਸ ਦੀ ਵਚਨਬੱਧਤਾ ’ਤੇ ਸਵਾਲ ਉਠਾਉਂਦਿਆਂ ਤਰਕ ਦਿੱਤਾ ਕਿ ਜਨਤਕ ਅਤੇ ਸਰਕਾਰੀ ਪ੍ਰੋਗਰਾਮਾਂ ’ਚ ਵੰਦੇ ਮਾਤਰਮ ਦਾ ਵੀ ਓਨਾ ਹੀ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਜਿੰਨਾ ਰਾਸ਼ਟਰਗਾਣ ਦਾ।
ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
