ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Thursday, Feb 26, 2026 - 04:07 PM (IST)

ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਵਾਰਾਣਸੀ- ਉੱਤਰ ਪ੍ਰਦੇਸ਼ ਦੇ ਵਾਰਾਣਸੀ 'ਚ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਦੇ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਵੀਰਵਾਰ ਨੂੰ ਪੁਲਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਐਡਵੋਕੇਟ ਸ਼੍ਰੀਨਾਥ ਨੇ ਦੱਸਿਆ ਕਿ ਉਨ੍ਹਾਂ ਨੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਮੋਬਾਈਲ ਫੋਨ 'ਤੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਭਵਨ ਨੂੰ ਉਡਾਉਣ ਦੀ ਧਮਕੀ ਵਾਲਾ ਇਕ ਮੈਸੇਜ ਮਿਲਿਆ ਸੀ। ਸ਼੍ਰੀਨਾਖ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਜ਼ਿਲ੍ਹਾ ਜੱਜ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਵੀਰਵਾਰ ਨੂੰ ਅਦਾਲਤ ਕੰਪਲੈਕਸ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਕਿਹਾ ਕਿ ਪਿਛਲੇ ਇਕ ਮਹੀਨੇ 'ਚ ਇਹ ਅਜਿਹੀ ਚੌਥੀ ਧਮਕੀ ਹੈ। ਸਹਾਇਕ ਪੁਲਸ ਕਮਿਸ਼ਨਰ (ਕੈਂਟ) ਨਿਤਿਨ ਤਨੇਜਾ ਨੇ ਕਿਹਾ ਕਿ ਬੰਬ ਦੀ ਧਮਕੀ ਤੋਂ ਬਾਅਦ ਅਦਾਲਤ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਬੰਬ ਨਿਰੋਧਕ ਦਸਤੇ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News