ਕਾਸ਼ੀ ਵਿਸ਼ਵਨਾਥ ਮੰਦਰ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਜ਼ਰੂਰੀ

Wednesday, Apr 14, 2021 - 03:02 PM (IST)

ਕਾਸ਼ੀ ਵਿਸ਼ਵਨਾਥ ਮੰਦਰ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਜ਼ਰੂਰੀ

ਵਾਰਾਣਸੀ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦਿਆਂ ਕਾਸ਼ੀ ਵਿਸ਼ਵਨਾਥ ਮੰਦਰ ਅਤੇ ਅੰਨਪੂਰਨਾ ਮੰਦਰ ’ਚ ਜਾਣ ਵਾਲੇ ਸ਼ਰਧਾਲੂਆਂ ਲਈ ਤਿੰਨ ਦਿਨ ਪਹਿਲਾਂ ਕੋਰੋਨਾ ਦੀ ਆਰ. ਟੀ. ਪੀ. ਸੀ. ਆਰ. ਜਾਂਚ ਰਿਪੋਰਟ ਵਿਖਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਬਾਬਤ ਵਾਰਾਣਸੀ ਦੇ ਕਮਿਸ਼ਨਰ ਦੀਪਕ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਫ਼ਿਲਹਾਲ ਵਾਰਾਣਸੀ ਆਉਣ ਤੋਂ ਬਚੋ। ਨਾਲ ਹੀ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਆਲੇ-ਦੁਆਲੇ ਦੇ ਲੋਕ ਵਾਰਾਣਸੀ ਨਾ ਆਉਣ, ਆਪਣੇ ਘਰਾਂ ’ਚ ਹੀ ਰਹਿਣ।

ਕਮਿਸ਼ਨਰ ਦੀਪਕ ਨੇ ਕਿਹਾ ਕਿ ਕਾਸ਼ੀ ਵਿਸ਼ਵਨਾਥ ਮੰਦਰ ਅਤੇ ਅੰਨਪੂਰਨਾ ਮਾਤਾ ਮੰਦਰ ’ਚ ਦਰਸ਼ਨ ਲਈ ਆਉਣ ਵਾਲੇ ਸ਼ਰਧਾਲੂਆਂ ਕੋਲ 72 ਘੰਟਿਆਂ ਦੇ ਅੰਦਰ ਦੀ ਕੋਰੋਨਾ ਨੈਗੇਟਿਵ ਰਿਪੋਰਟ ਜ਼ਰੂਰੀ ਹੈ। ਅਜਿਹਾ ਨਾ ਕਰਨ ਵਾਲਿਆਂ ਨੂੰ ਮੰਦਰ ’ਚ ਐਂਟਰੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵਾਰਾਣਸੀ ਵਿਚ ਬਿਨਾਂ ਮਾਸਕ ਦੇ ਘਰ ’ਚੋਂ ਬਾਹਰ ਨਾ ਨਿਕਲੋ। ਨਾਲ ਹੀ ਸੋਸ਼ਲ ਡਿਸਟੈਂਸਿੰਗ (ਸਮਾਜਿਕ ਦੂਰੀ) ਦਾ ਪਾਲਣ ਕੀਤਾ ਜਾਵੇ।


author

Tanu

Content Editor

Related News