ਵਾਰਾਣਸੀ ''ਚ ਵੱਡੀ ਵਾਰਦਾਤ : ਸਾੜੀ ਕਾਰੀਗਰ ''ਤੇ ਇੱਟਾਂ-ਪੱਥਰਾਂ ਨਾਲ ਕੀਤਾ ਹਮਲਾ, ਹੋਈ ਮੌਤ
Saturday, Aug 08, 2026 - 03:47 PM (IST)
ਵਾਰਾਣਸੀ : ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਆਦਮਪੁਰ ਥਾਣਾ ਖੇਤਰ ਦੇ ਹਨੂੰਮਾਨ ਫਾਟਕ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਇੱਕ ਦੁਕਾਨ ਦੇ ਬਾਹਰ ਸੌਂ ਰਹੇ ਤਿੰਨ ਲੋਕਾਂ 'ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਸਾੜੀ ਕਾਰੀਗਰ ਰਵੀ ਚੌਹਾਨ ਉਰਫ਼ ਪੱਪੂ ਦੀ ਮੌਤ ਹੋ ਗਈ, ਜਦੋਂ ਕਿ ਗਣੇਸ਼ੂ ਅਤੇ ਅਸ਼ੋਕ ਪਾਸੀ ਗੰਭੀਰ ਜ਼ਖਮੀ ਹੋ ਗਏ। ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਾਬਕਾ ਮੰਤਰੀ ਅਤੇ ਸਥਾਨਕ ਵਿਧਾਇਕ ਡਾ. ਨੀਲਕੰਠ ਤਿਵਾੜੀ ਮੌਕੇ 'ਤੇ ਪਹੁੰਚੇ।
ਪੜ੍ਹੋ ਇਹ ਵੀ - ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ ਵਲੋਂ ਜਾਰੀ ਐਡਵਾਇਜ਼ਰੀ
ਕਾਸ਼ੀ ਜ਼ੋਨ ਦੇ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਵੈਭਵ ਬਾਂਗੜ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਪੁਲਸ ਨੂੰ ਸੂਚਨਾ ਮਿਲੀ ਕਿ ਰਵੀ ਚੌਹਾਨ ਦੀ ਖੂਨ ਨਾਲ ਲੱਥਪੱਥ ਲਾਸ਼ ਇੱਕ ਦੁਕਾਨ ਦੇ ਬਾਹਰ ਪਈ ਮਿਲੀ ਹੈ। ਪਹਿਲੀ ਨਜ਼ਰ 'ਤੇ ਇਹ ਜਾਪਦਾ ਹੈ ਕਿ ਉਸਨੂੰ ਕਿਸੇ ਭਾਰੀ ਪੱਥਰ ਨਾਲ ਸਿਰ 'ਤੇ ਵਾਰ ਕਰਕੇ ਮਾਰਿਆ ਗਿਆ ਹੈ। ਇਸ ਘਟਨਾ ਵਿੱਚ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਕਈ ਪੁਲਸ ਟੀਮਾਂ ਬਣਾਈਆਂ ਜਾ ਰਹੀਆਂ ਹਨ ਅਤੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਦੇ ਅਨੁਸਾਰ, ਜਦੋਂ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਹ ਇੱਟਾਂ ਅਤੇ ਪੱਥਰ ਸੁੱਟਦੇ ਹੋਏ ਮੌਕੇ ਤੋਂ ਭੱਜ ਗਏ।
ਪੜ੍ਹੋ ਇਹ ਵੀ - 95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
