ਵਰੁਣ ਦੇ ਆਪਣੀ ਹੀ ਸਰਕਾਰ ਖ਼ਿਲਾਫ਼ ਬਗ਼ਾਵਤੀ ਸੁਰ, ਕਿਹਾ- ਆਖ਼ਰ ਕਦੋਂ ਤੱਕ ਸਬਰ ਕਰੇ ਭਾਰਤ ਦਾ ਨੌਜਵਾਨ

12/02/2021 1:47:13 PM

ਲਖਨਊ— ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ ਖ਼ਿਲਾਫ਼ ਤਿੱਖੇ ਤੇਵਰ ਵਿਖਾਏ ਹਨ। ਕਿਸਾਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰ ਰਹੇ ਵਰੁਣ ਗਾਂਧੀ ਨੇ ਇਸ ਵਾਰ ਨੌਕਰੀ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਨਿਸ਼ਾਨੇ ਵਿੰਨ੍ਹੇ ਹਨ। ਵਰੁਣ ਨੇ ਸਰਕਾਰ ਤੋਂ ਪੁੱਛਿਆ ਕਿ ਆਖ਼ਰ ਕਦੋਂ ਤੱਕ ਸਬਰ ਕਰੇ ਭਾਰਤ ਦਾ ਨੌਜਵਾਨ? ਦੱਸ ਦੇਈਏ ਕਿ ਵਰੁਣ ਗਾਂਧੀ, ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਹਨ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਮੁਆਵਜ਼ੇ 'ਤੇ ਬੋਲੇ ਨਰਿੰਦਰ ਤੋਮਰ, ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ

PunjabKesari

ਵਰੁਣ ਗਾਂਧੀ ਨੇ ਟਵੀਟ ਕੀਤਾ ਕਿ ਪਹਿਲਾਂ ਤਾਂ ਸਰਕਾਰੀ ਨੌਕਰੀ ਹੀ ਨਹੀਂ ਹੈ, ਫਿਰ ਵੀ ਮੌਕਾ ਆਏ ਤਾਂ ਪੇਪਕ ਲੀਕ। ਇਮਤਿਹਾਨ ਦੇ ਦਿੱਤੇ ਤਾਂ ਸਾਲਾਂ ਤੱਕ ਨਤੀਜੇ ਨਹੀਂ, ਫਿਰ ਕਿਸੇ ਘਪਲੇ ਵਿਚ ਰੱਦ ਹੋਣ। ਰੇਲਵੇ ਗਰੁੱਪ-ਡੀ ਦੇ ਸਵਾ ਕਰੋੜ ਨੌਜਵਾਨ ਦੋ ਸਾਲ ਤੋਂ ਨਤੀਜਿਆਂ ਦੀ ਉਡੀਕ ਵਿਚ ਹਨ। ਫ਼ੌਜ ’ਚ ਭਰਤੀ ਦਾ ਵੀ ਉਹ ਹੀ ਹਾਲ ਹੈ। ਆਖ਼ਰ ਕਦੋਂ ਤੱਕ ਸਬਰ ਕਰੇ ਭਾਰਤ ਦਾ ਨੌਜਵਾਨ?

ਇਹ ਵੀ ਪੜ੍ਹੋ : ਵੱਡੀ ਖ਼ਬਰ: ਲੋਕ ਸਭਾ ’ਚ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ

ਦੱਸਣਯੋਗ ਹੈ ਕਿ ਹਾਲ ਹੀ ’ਚ ਯੂ. ਪੀ. ਟੀ. ਈ. ਟੀ. ਪ੍ਰੀਖਿਆ ਦਾ ਪੇਪਰ ਲੀਕ ਹੋ ਗਿਆ ਸੀ। ਇਸ ਨੂੰ ਲੈ ਕੇ ਵਰੁਣ ਗਾਂਧੀ ਨੇ ਟਵੀਟ ਕੀਤਾ ਸੀ ਕਿ ਪੇਪਰ ਲੀਕ ਹੋਣਾ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ। ਇਸ ਦਲਦਲ ਦੀਆਂ ਛੋਟੀਆਂ ਮੱਛੀਆਂ ’ਤੇ ਕਾਰਵਾਈ ਨਾਲ ਕੰਮ ਨਹੀਂ ਚੱਲੇਗਾ। ਉਨ੍ਹਾਂ ’ਤੇ ਸਖ਼ਤ ਕਾਰਵਾਈ ਕਰੇ ਸਰਕਾਰ। ਇਸ ਤੋਂ ਪਹਿਲਾਂ ਵਰੁਣ ਨੇ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਸੀ। ਉਨ੍ਹਾਂ ਨੇ ਇਸ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ’ਤੇ ਕਾਰਵਾਈ ਦੀ ਮੰਗ ਕੀਤੀ ਸੀ। ਹਾਲਾਂਕਿ ਵਰੁਣ ਨੇ ਕਿਹਾ ਸੀ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਮੋਦੀ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਐੱਮ. ਐੱਸ. ਪੀ. ਅਤੇ ਹੋਰ ਮੁੱਦਿਆਂ ’ਤੇ ਕਾਨੂੰਨ ਦੀ ਮੰਗ ’ਤੇ ਫ਼ੈਸਲਾ ਲਿਆ ਜਾਵੇ ਤਾਂ ਕਿ ਕਿਸਾਨ ਅੰਦੋਲਨ ਖ਼ਤਮ ਕਰ ਕੇ ਘਰਾਂ ਨੂੰ ਪਰਤਣ। 

ਇਹ ਵੀ ਪੜ੍ਹੋ : ਕਿਸਾਨ ਮੋਰਚੇ ਦਾ ਐਲਾਨ- MSP ’ਤੇ ਕਾਨੂੰਨੀ ਗਰੰਟੀ ਦੇਵੇ ਸਰਕਾਰ, 4 ਦਸੰਬਰ ਨੂੰ ਕਰਾਂਗੇ ਅਗਲੀ ਬੈਠਕ

ਵਰੁਣ ਗਾਂਧੀ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


Tanu

Content Editor

Related News