ਕਿਸਾਨਾਂ ਦੀ ਹਮਾਇਤ ’ਚ ਵਰੁਣ ਗਾਂਧੀ ਦਾ ਇਕ ਹੋਰ ਟਵੀਟ, ਵਾਜਪਾਈ ਦੇ ਭਾਸ਼ਣ ਦੀ ਵੀਡੀਓ ਕਲਿੱਪ ਕੀਤੀ ਸਾਂਝੀ

Thursday, Oct 14, 2021 - 03:16 PM (IST)

ਕਿਸਾਨਾਂ ਦੀ ਹਮਾਇਤ ’ਚ ਵਰੁਣ ਗਾਂਧੀ ਦਾ ਇਕ ਹੋਰ ਟਵੀਟ, ਵਾਜਪਾਈ ਦੇ ਭਾਸ਼ਣ ਦੀ ਵੀਡੀਓ ਕਲਿੱਪ ਕੀਤੀ ਸਾਂਝੀ

ਨਵੀਂ ਦਿੱਲੀ (ਭਾਸ਼ਾ)— ਭਾਜਪਾ ਪਾਰਟੀ ਦੇ ਸੰਸਦ ਵਰੁਣ ਗਾਂਧੀ ਨੇ ਵੀਰਵਾਰ ਨੂੰ ਟਵਿੱਟਰ ’ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 1980 ਦੇ ਭਾਸ਼ਣ ਦੀ ਇਕ ਛੋਟੀ ਜਿਹੀ ਕਲਿੱਪ ਪੋਸਟ ਕੀਤੀ ਹੈ। ਇਸ ਵਿਚ ਵਾਜਪਾਈ ਨੇ ਕਿਸਾਨਾਂ ਨੂੰ ਆਪਣੀ ਹਮਾਇਤ ਦਿੰਦੇ ਹੋਏ ਉਨ੍ਹਾਂ ਦੇ ਦਮਨ ਖ਼ਿਲਾਫ਼ ਤਤਕਾਲੀਨ ਇੰਦਰਾ ਗਾਂਧੀ ਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਵਰੁਣ ਗਾਂਧੀ ਨੇ CM ਯੋਗੀ ਨੂੰ ਲਿਖੀ ਚਿੱਠੀ, ਕਿਹਾ- CBI ਤੋਂ ਕਰਵਾਈ ਜਾਵੇ ਜਾਂਚ

 

 

ਵਰੁਣ ਗਾਂਧੀ ਨੇ ਟਵੀਟ ਕੀਤਾ ਕਿ ਵੱਡੇ ਦਿਲ ਵਾਲੇ ਨੇਤਾ ਦੇ ਸਮਝਦਾਰੀ ਭਰੇ ਸ਼ਬਦ... ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ। ਵਾਜਪਾਈ ਦੇ ਭਾਸ਼ਣ ਵਾਲਾ ਇਹ ਟਵੀਟ ਕੇਂਦਰ ਸਰਕਾਰ ਲਈ ਉਨ੍ਹਾਂ ਦੇ ਸੰਦੇਸ਼ ਦੇ ਰੂਪ ਵਿਚ ਵੇਖਿਆ ਜਾ ਰਿਹਾ ਹੈ। ਵੀਡੀਓ ਕਲਿੱਪ ’ਚ ਵਾਜਪਾਈ ਨੂੰ ਇਕ ਸਭਾ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਕਿਸਾਨਾਂ ਨੂੰ ਡਰਾਇਆ ਨਹੀਂ ਜਾ ਸਕਦਾ। ਜੇਕਰ ਸਰਕਾਰ ਕਿਸਾਨਾਂ ਨੂੰ ਦਬਾਏਗੀ, ਕਾਨੂੰਨਾਂ ਦੀ ਦੁਰਵਰਤੋਂ ਕਰੇਗੀ ਅਤੇ ਸ਼ਾਂਤੀਪੂਰਨ ਅੰਦੋਲਨ ਦਾ ਦਮਨ ਕਰੇਗੀ ਤਾਂ ਅਸੀਂ ਕਿਸਾਨਾਂ ਦੇ ਸੰਘਰਸ਼ ’ਚ ਸ਼ਾਮਲ ਹੋਣ ਅਤੇ ਉਨ੍ਹਾਂ ਨਾਲ ਖੜ੍ਹੇ ਹੋਣ ਤੋਂ ਝਿਜਕਾਂਗੇ ਨਹੀਂ। 

ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ਦੀ ਵੀਡੀਓ ਸਾਂਝੀ ਕਰ ਵਰੁਣ ਗਾਂਧੀ ਬੋਲੇ- ‘ਕਤਲ ਕਰ ਕਿਸਾਨਾਂ ਨੂੰ ਚੁੱਪ ਨਹੀਂ ਕਰਾਇਆ ਜਾ ਸਕਦਾ’

ਓਧਰ ਵਰੁਣ ਗਾਂਧੀ ਨੇ ਉੱਤਰ ਪ੍ਰਦੇਸ਼ ਦੇ  ਲਖੀਮਪੁਰ ਖੀਰੀ ਵਿਚ 4 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜੋ ਕਿ ਭਾਜਪਾ ਨੇਤਾਵਾਂ ਨਾਲ ਜੁੜੀਆਂ ਕਾਰਾਂ ਨਾਲ ਕੁਚਲੇ ਗਏ ਸਨ। ਗਾਂਧੀ ਨੂੰ ਹਾਲ ਹੀ ਵਿਚ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ, ਕਿਉਂਕਿ ਉਹ ਕਿਸਾਨਾਂ ਦੀ ਹਮਾਇਤ ’ਚ ਟਵਿੱਟਰ ’ਤੇ ਖੁੱਲ੍ਹ ਕੇ ਬੋਲਦੇ ਹਨ। 

ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ’ਤੇ ਵਰੁਣ ਗਾਂਧੀ ਦਾ ਟਵੀਟ- ‘ਜ਼ਖ਼ਮਾਂ ਨੂੰ ਖੋਲ੍ਹਣਾ ਖ਼ਤਰਨਾਕ, ਜਿਸ ਨੂੰ ਭਰਨ ’ਚ ਪੀੜ੍ਹੀਆਂ ਖਪ ਗਈਆਂ’

ਨੋਟ- ਵਰੁਣ ਗਾਂਧੀ ਦੇ ਇਸ ਟਵੀਟ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News