''ਵੀਰ ਬਾਲ ਦਿਵਸ'' ਮੌਕੇ ਹਰਦੀਪ ਪੁਰੀ ਪਟਨਾ ਸਾਹਿਬ ਗੁਰਦੁਆਰਾ ਪਹੁੰਚੇ
Tuesday, Dec 26, 2023 - 03:42 PM (IST)
ਪਟਨਾ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਵੀਰ ਬਾਲ ਦਿਵਸ ਮੌਕੇ ਇੱਥੇ ਪਟਨਾ ਸਾਹਿਬ ਗੁਰਦੁਆਰਾ 'ਚ ਅਰਦਾਸ ਕੀਤੀ। ਵੀਰ ਬਾਲ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਪਿਛਲੇ ਸਾਲ ਜਨਵਰੀ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਦਿਨ ਪ੍ਰਧਾਨ ਮੰਤਰੀ ਮੋਦੀ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- 'ਵੀਰ ਬਾਲ ਦਿਵਸ' ਮੌਕੇ PM ਮੋਦੀ ਬੋਲੇ- 'ਅਸੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕਦੇ ਭੁੱਲਾ ਨਹੀਂ ਸਕਦੇ'
ਨਰਿੰਦਰ ਮੋਦੀ ਕੈਬਨਿਟ 'ਚ ਇਕਮਾਤਰ ਸਿੱਖ ਮੰਤਰੀ ਹਰਦੀਪ ਪੁਰੀ ਨੇ ਸਿੱਖਾਂ ਦੇ 10ਵੇਂ ਗੁਰੂ ਦੇ ਜਨਮ ਅਸਥਾਨ ਦੇ ਦਰਸ਼ਨ ਕਰਨ ਮਗਰੋਂ ਕਿਹਾ ਕਿ ਮੈਂ ਇਸ ਮੌਕੇ ਇੱਥੇ ਆ ਕੇ ਖ਼ੁਦ ਨੂੰ ਕਿਸਮਤ ਵਾਲਾ ਮੰਨਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ- ਮਾਂ ਵੈਸ਼ਣੋ ਦੇਵੀ ਯਾਤਰਾ: ਇਸ ਸਾਲ 2013 ਦੀ ਯਾਤਰਾ ਦੇ ਅੰਕੜਿਆਂ ਦਾ ਵੀ ਟੁੱਟਾ ਰਿਕਾਰਡ
ਮੰਤਰੀ ਪੁਰੀ ਨੇ ਦੇਸ਼ ਦੀ ਪ੍ਰਭਾਵਸ਼ਾਲੀ ਆਰਥਿਕ ਸੰਭਾਵਨਾਵਾਂ ਬਾਰੇ ਕਿਹਾ ਕਿ ਮੋਦੀ ਜੀ ਦੀ ਅਗਵਾਈ 'ਚ ਅਸੀਂ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਏ ਹਾਂ। ਬਹੁਤ ਜਲਦੀ ਅਸੀਂ ਉੱਚ ਤਿੰਨ ਵਿਚ ਸ਼ਾਮਲ ਹੋਵਾਂਗੇ। ਬਿਹਾਰ ਵਿਚ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਗੁਰਦੁਆਰਾ ਪਹੁੰਚੇ ਕੇਂਦਰੀ ਮੰਤਰੀ ਪੁਰੀ ਨੇ ਕਿਹਾ ਕਿ ਅਸੀਂ ਇਤਿਹਾਸ ਬਣਾਉਣ ਦੇ ਕਗਾਰ 'ਤੇ ਹਾਂ। ਭਾਰਤ 2047 ਤੱਕ ਇਕ ਵਿਕਸਿਤ ਰਾਸ਼ਟਰ ਬਣ ਦੀ ਆਸ ਰੱਖਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8