ਸਾਹਿਬਜ਼ਾਦਿਆਂ ਦੀ ਯਾਦ ’ਚ ਇਤਿਹਾਸ ਬਣੇਗਾ ‘ਵੀਰ ਬਾਲ ਦਿਵਸ’, 319 ਬੱਚੇ ਇਕੱਠੇ ਕਰਨਗੇ ਸ਼ਬਦ ਕੀਰਤਨ
Saturday, Dec 24, 2022 - 02:16 PM (IST)
ਨਵੀਂ ਦਿੱਲੀ (ਸੁਨੀਲ ਪਾਂਡੇ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ 26 ਦਸੰਬਰ ਨੂੰ ਪਹਿਲੀ ਵਾਰ ‘ਵੀਰ ਬਾਲ ਦਿਵਸ’ ਮਨਾਇਆ ਜਾ ਰਿਹਾ ਹੈ। ਇਹ ਸਮਾਗਮ ਕੌਮੀ ਪੱਧਰ ’ਤੇ ਹੋਵੇਗਾ।
ਮੁੱਖ ਸਮਾਗਮ 26 ਦਸੰਬਰ ਨੂੰ ਰਾਜਧਾਨੀ ਦੇ ਮੇਜਰ ਧਿਆਨਚੰਦ ਸਟੇਡੀਅਮ ’ਚ ਹੋਵੇਗਾ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦੇਸ਼ ਭਰ ਦੀਆਂ ਸਿੱਖ ਸ਼ਖਸੀਅਤਾਂ ਤੇ ਹੋਰ ਕੇਂਦਰੀ ਮੰਤਰੀ ਸ਼ਮੂਲੀਅਤ ਕਰਨਗੇ।
ਸਾਹਿਬਜ਼ਾਦਿਆਂ ਦਾ ਇਹ 319ਵਾਂ ਸ਼ਹੀਦੀ ਦਿਹਾੜਾ ਹੈ, ਇਸ ਲਈ ਪ੍ਰੋਗਰਾਮ ਦੀ ਸ਼ੁਰੂਆਤ 319 ਬੱਚਿਆਂ ਵੱਲੋਂ ਸ਼ਬਦ ਕੀਰਤਨ ਕਰ ਕੇ ਕੀਤੀ ਜਾਵੇਗੀ। ਇਸ ਤੋਂ ਬਾਅਦ ਅਦਭੁੱਤ ਮਾਰਚ ਕੱਢਿਆ ਜਾਵੇਗਾ ਜਿਸ ਦਾ ਸਵਾਗਤ ਪ੍ਰਧਾਨ ਮੰਤਰੀ ਮੋਦੀ ਖੁਦ ਕਰਨਗੇ।