ਸਬਜ਼ੀਆਂ ਦੀਆਂ ਕੀਮਤਾਂ ''ਚ ਵਾਧਾ, ਪਿਆਜ਼ 70 ਤੇ ਟਮਾਟਰ 60 ਰੁਪਏ ਕਿਲੋ ''ਤੇ ਪੁੱਜਾ

Monday, Nov 04, 2024 - 02:04 PM (IST)

ਸਬਜ਼ੀਆਂ ਦੀਆਂ ਕੀਮਤਾਂ ''ਚ ਵਾਧਾ, ਪਿਆਜ਼ 70 ਤੇ ਟਮਾਟਰ 60 ਰੁਪਏ ਕਿਲੋ ''ਤੇ ਪੁੱਜਾ

ਸ਼ਿਮਲਾ : ਦੀਵਾਲੀ ਦੇ ਤਿਉਹਾਰ ਤੋਂ ਬਾਅਦ ਵਿਸ਼ਵਕਰਮਾ ਦਿਵਸ ਅਤੇ ਐਤਵਾਰ ਦੀਆਂ ਛੁੱਟੀਆਂ ਆਉਣ ਕਾਰਨ ਸਬਜ਼ੀਆਂ ਦੇ ਭਾਅ ਵਿਚ ਵਾਧਾ ਹੋ ਗਿਆ ਹੈ। ਸਬਜ਼ੀਆਂ ਦੀਆਂ ਕੀਮਤਾਂ ਵਿਚ ਵਾਧਾ ਹੋਣ 'ਤੇ ਤੜਕੇ ਦਾ ਸਵਾਦ ਵਿਗੜ ਗਿਆ ਹੈ। ਦੱਸ ਦੇਈਏ ਕਿ ਤਿਉਹਾਰਾਂ ਤੋਂ ਬਾਅਦ ਪਿਆਜ਼ ਦੀ ਕੀਮਤ ਇਕ ਵਾਰ ਫਿਰ 70 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ, ਜਦਕਿ ਟਮਾਟਰ ਦੀ ਕੀਮਤ 60 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਸ਼ਿਮਲਾ ਸ਼ਹਿਰ ਦੀ ਸਬਜ਼ੀ ਮੰਡੀ 'ਚ ਮਟਰ 120 ਰੁਪਏ ਪ੍ਰਤੀ ਕਿਲੋ, ਫੁੱਲ ਗੋਭੀ 100 ਰੁਪਏ, ਫਰੈਂਚ ਬੀਨ 80 ਰੁਪਏ, ਗੋਭੀ ਅਤੇ ਮੂਲੀ 60 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ। ਇਸ ਤੋਂ ਇਲਾਵਾ ਲਸਣ ਦੀਆਂ ਕੀਮਤਾਂ ਵਿੱਚ ਕਮੀ ਦੇ ਕੋਈ ਸੰਕੇਤ ਨਹੀਂ ਹਨ।

ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News