ਰਾਜ ਮੰਤਰੀ ਸੰਜੀਵ ਗੋਂਡ ਦੇ ਵਾਹਨ ’ਤੇ ਹਮਲਾ, ਭਾਜਪਾ ਆਗੂ ਗ੍ਰਿਫ਼ਤਾਰ
Saturday, Nov 01, 2025 - 03:15 PM (IST)
ਸੋਨਭੱਦਰ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ ਵਿਚ ਸਮਾਜ ਕਲਿਆਣ ਰਾਜ ਮੰਤਰੀ ਸੰਜੀਵ ਕੁਮਾਰ ਗੋਂਡ ਦੇ ਐਸਕਾਰਟ ਵਾਹਨ ਤੋਂ ਅੱਗੇ ਨਿਕਲਣ ਨੂੰ ਲੈ ਕੇ ਹੋਏ ਵਿਵਾਦ ਵਿਚ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਸੁਪਰਡੈਂਟ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਵੀਰਵਾਰ ਦੇਰ ਸ਼ਾਮ ਮੰਤਰੀ ਆਪਣੇ ਕਾਫਲੇ ਨਾਲ ਰੌਬਰਟਸਗੰਜ ਤੋਂ ਡਾਲਾ ਜਾ ਰਹੇ ਸਨ। ਇਸ ਦੌਰਾਨ ਇਕ ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ਨੇ ਚੋਪਨ ਖੇਤਰ ਵਿਚ ਐਸਕਾਰਟ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਇਸ ਤੋਂ ਬਾਅਦ ਮੰਤਰੀ ਦੇ ਸੁਰੱਖਿਆ ਕਰਮਚਾਰੀਆਂ ਅਤੇ ਕਾਰ ਵਿਚ ਸਵਾਰ ਨੌਜਵਾਨਾਂ ਵਿਚਕਾਰ ਝਗੜਾ ਹੋ ਗਿਆ। ਪੁਲਸ ਨੇ ਜਾਂਚ ਤੋਂ ਬਾਅਦ ਕਾਰ ਚਾਲਕ ਅੰਕਿਤ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ, ਜਦੋਂਕਿ ਸ਼ੁਭਮ ਸੋਨੀ ਅਤੇ ਪੰਕਜ ਅਗਰੀਹਰੀ ਫਰਾਰ ਹਨ। ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ। ਮੰਤਰੀ ਦੇ ਨਾਲ ਆਏ ਜ਼ਿਲਾ ਪੰਚਾਇਤ ਦੇ ਪ੍ਰਤੀਨਿਧੀ ਸੰਜੀਵ ਕੁਮਾਰ ਤ੍ਰਿਪਾਠੀ ਨੇ ਕਿਹਾ ਕਿ ਨੌਜਵਾਨਾਂ ਨੇ ਮੰਤਰੀ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਐਸਕਾਰਟ ਗੱਡੀ ’ਤੇ ਹਮਲਾ ਕੀਤਾ। ਪੁਲਸ ਫਰਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇਕ ਸਥਾਨਕ ਭਾਜਪਾ ਆਗੂ ਹੈ।
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
