ਸੜਕ ਤੋਂ ਫਿਸਲ ਕੇ ਡੂੰਘੀ ਖੱਡ ''ਚ ਡਿੱਗਿਆ ਵਾਹਨ, ਤਿੰਨ ਦੀ ਮੌਤ
Friday, Aug 02, 2024 - 03:29 PM (IST)
ਸ਼੍ਰੀਨਗਰ (ਏਜੰਸੀ)- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਵਾਹਨ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ 'ਚ ਤੰਗਧਾਰ-ਤੀਥਵਾਲ ਮਾਰਗ 'ਤੇ ਇਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਿਆ। ਅਧਿਕਾਰੀਆਂ ਨੇ ਦੱਸਿਆ,''ਇਹ ਹਾਦਸਾ ਇਕ ਪੁਲ ਕੋਲ ਵਾਪਰਿਆ, ਜਿਸ ਦੇ ਨਤੀਜੇ ਵਜੋਂ ਅਨੰਤਨਾਗ ਜ਼ਿਲ੍ਹੇ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ।'' ਮ੍ਰਿਤਕਾਂ ਦੀ ਪਛਾਣ ਮੁਸ਼ਤਾਕ ਅਹਿਮਦ ਖਾਨ (41), ਫਿਰੋਜ਼ ਅਹਿਮ ਪਾਲਾ (45) ਅਤੇ ਨਜ਼ੀਰ ਅਹਿਮਦ ਮਗਰੇ (55) ਵਜੋਂ ਹੋਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਅਨੰਤਨਾਗ ਦੇ ਸੀਰ ਹਮਦਾਨ ਦੇ ਵਾਸੀ ਸਨ। ਪੁਲਸ ਨੇ ਘਟਨਾ ਦਾ ਨੋਟਿਸ ਲਿਆ ਹੈ। ਅਧਿਕਾਰੀਆਂ ਨੇ ਦੱਸਿਆ,''ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਜਾਵੇਗਾ।'' ਪਹਾੜੀ ਇਲਾਕਿਆਂ 'ਚ ਤੇਜ਼ ਗਤੀ ਨਾਲ ਵਾਹਨ ਚਲਾਉਣਾ ਅਤੇ ਸੜਕਾਂ ਦੀ ਖ਼ਰਾਬ ਸਥਿਤੀ ਹਮੇਸ਼ਾ ਜੰਮੂ ਕਸ਼ਮੀਰ ਦੇ ਸਾਰੇ ਪਹਾੜੀ ਜ਼ਿਲ੍ਹਿਆਂ 'ਚ ਹਾਦਸਿਆਂ ਦਾ ਮੁੱਖ ਕਾਰਨ ਹੁੰਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8