ਯਾਤਰੀਆਂ ਨਾਲ ਭਰਿਆ ਵਾਹਨ ਖੱਡ 'ਚ ਡਿੱਗਿਆ, ਇਕ ਬੱਚੇ ਸਮੇਤ 3 ਦੀ ਮੌਤ

Saturday, Feb 10, 2024 - 02:10 PM (IST)

ਯਾਤਰੀਆਂ ਨਾਲ ਭਰਿਆ ਵਾਹਨ ਖੱਡ 'ਚ ਡਿੱਗਿਆ, ਇਕ ਬੱਚੇ ਸਮੇਤ 3 ਦੀ ਮੌਤ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਇਕ ਐੱਸਯੂਵੀ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਓਵਰਲੋਡ ਯਾਤਰੀ ਵਾਹਨ ਸ਼ੁੱਕਰਵਾਰ ਦੇਰ ਸ਼ਾਮ ਗੁਲਾਬਗੜ੍ਹ-ਮਚੈਲ ਰੋਡ 'ਤੇ ਹਕੂ ਪਿੰਡ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। 

ਉਨ੍ਹਾਂ ਕਿਹਾ ਕਿ ਹਾਦਸੇ 'ਚ ਤਿੰਨ ਲੋਕਾਂ- ਦਯਾ ਕ੍ਰਿਸ਼ਨ (36), ਸਬਿਤਾ ਦੇਵੀ (30) ਅਤੇ ਇਕ 15 ਦਿਨ ਦੇ ਮੁੰਡੇ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖ਼ਮੀ ਚਾਰ ਲੋਕਾਂ ਨੂੰ ਵਿਸ਼ੇਸ਼ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਜੰਮੂ 'ਚ ਦਾਖ਼ਲ ਕਰਵਾਇਆ ਗਿਆ ਹੈ। ਕਿਸ਼ਤਵਾੜ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਰੈੱਡ ਕ੍ਰਾਸ ਫੰਡ ਦੇ ਅਧੀਨ ਮਾਰੇ ਗਏ ਲੋਕਾਂ ਲਈ 50 ਹਜ਼ਾਰ ਰੁਪਏ ਅਤੇ ਗੰਭੀਰ ਰੂਪ ਨਾਲ ਜ਼ਖ਼ਮੀਆਂ ਲਈ 10 ਹਜ਼ਾਰ ਰੁਪਏ ਦੀ ਤੁਰੰਤ ਮੁਆਵਜ਼ਾ ਰਾਹਤ ਦਾ ਐਲਾਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News