ਮਣੀਮਹੇਸ਼ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; ਵਾਹਨ ਖੱਡ ''ਚ ਡਿੱਗਿਆ, 4 ਦੀ ਮੌਤ

Wednesday, Aug 28, 2024 - 12:31 PM (IST)

ਮਣੀਮਹੇਸ਼ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; ਵਾਹਨ ਖੱਡ ''ਚ ਡਿੱਗਿਆ, 4 ਦੀ ਮੌਤ

ਭਰਮੌਰ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਭਰਮੌਰ-ਭਰਮਾਨੀ ਮਾਤਾ ਮਾਰਗ 'ਤੇ ਬੁੱਧਵਾਰ ਸਵੇਰੇ ਕਰੀਬ 9 ਵਜੇ ਇਕ ਵਾਹਨ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਅੱਧਾ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ। ਸੂਚਨਾ ਮੁਤਾਬਕ ਉਕਤ ਵਾਹਨ ਵਿਚ ਮਣੀਮਹੇਸ਼ ਸ਼ਰਧਾਲੂ ਸਵਾਰ ਸਨ। ਜਿਵੇਂ ਹੀ ਹਾਦਸਾ ਵਾਪਰਿਆ ਤਾਂ ਮੌਕੇ 'ਤੇ ਚੀਕ-ਪੁਕਾਰ ਮਚ ਗਈ।

ਸਥਾਨਕ ਲੋਕਾਂ ਨੂੰ ਜਿਵੇਂ ਹੀ ਹਾਦਸੇ ਦਾ ਪਤਾ ਲੱਗਾ ਤਾਂ ਉਹ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕੰਮ ਸ਼ੁਰੂ ਕੀਤਾ। ਉੱਥੇ ਹੀ ਪੁਲਸ ਨੂੰ ਵੀ ਹਾਦਸੇ ਦੀ ਸੂਚਨਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ 2 ਲੋਕਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦਕਿ 2 ਲੋਕਾਂ ਨੇ ਹਸਪਤਾਲ ਲੈ ਜਾਂਦੇ ਸਮੇਂ ਰਸਤੇ ਵਿਚ ਦਮ ਤੋੜ ਦਿੱਤਾ। ਹਾਦਸਾ ਕਿਵੇਂ ਵਾਪਰਿਆ ਫ਼ਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Tanu

Content Editor

Related News