ਉਤਰਾਖੰਡ : ਵਿਆਹ ਸਮਾਰੋਹ ਤੋਂ ਪਰਤ ਰਿਹਾ ਵਾਹਨ ਡੂੰਘੀ ਖਾਈ ''ਚ ਡਿੱਗਿਆ, 6 ਲੋਕਾਂ ਦੀ ਮੌਤ

04/26/2022 10:30:54 AM

ਪੌੜੀ (ਭਾਸ਼ਾ)- ਉਤਰਾਖੰਡ 'ਚ ਪੌੜੀ ਜ਼ਿਲ੍ਹੇ ਦੇ ਚਾਕੀਸੈਣ ਖੇਤਰ 'ਚ ਸੋਮਵਾਰ ਨੂੰ ਇਕ ਵਾਹਨ ਦੇ ਡੂੰਘੀ ਖਾਈ 'ਚ ਡਿੱਗਣ ਨਾਲ ਉਸ 'ਚ ਸਵਾਰ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਖੇਤਰ ਅਧਿਕਾਰੀ ਪ੍ਰੇਮਲਾਲ ਅਮਟਾ ਨੇ ਦੱਸਿਆ ਕਿ ਸਿਓਲੀ ਪਿੰਡ ਨੇੜੇ ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕ ਵਿਆਹ ਸਮਾਰੋਹ 'ਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ ਕਿ ਉਦੋਂ ਉਨ੍ਹਾਂ ਦਾ ਵਾਹਨ ਅਚਾਨਕ ਬੇਕਾਬੂ ਹੋ ਕੇ ਡੂੰਘੀ ਖਾਈ 'ਚ ਜਾ ਡਿੱਗਾ।

ਇਹ ਵੀ ਪੜ੍ਹੋ : ਮਨਾਲੀ-ਲੇਹ ਮਾਰਗ 'ਤੇ ਛੋਟੇ ਵਾਹਨਾਂ ਲਈ ਆਵਾਜਾਈ ਸ਼ੁਰੂ

ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ 6 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਮਟਾ ਨੇ ਕਿਹਾ ਕਿ 5 ਜ਼ਖ਼ਮੀਆਂ 'ਚੋਂ 3 ਨੂੰ ਪਾਬੌ ਸਥਿਤ ਸਿਹਤ ਕੇਂਦਰ 'ਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ 2 ਗੰਭੀਰ ਜ਼ਖ਼ਮੀਆਂ ਨੂੰ ਪੌੜੀ ਦੇ ਜ਼ਿਲ੍ਹਾ ਹਸਪਤਾਲ ਰੈਫ਼ਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਜ਼ਿਲ੍ਹਾ ਅਧਿਕਾਰੀ ਅਤੇ ਸੀਨੀਅਰ ਪੁਲਸ ਸੁਪਰਡੈਂਟ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਦੇ ਉੱਚਿਤ ਇਲਾਜ ਲਈ ਨਿਰਦੇਸ਼ ਦਿੱਤੇ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News